17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਿਪਟੀ ਕਮਿਸ਼ਨਰ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਡਿਪਟੀ ਕਮਿਸ਼ਨਰ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਗੁਰੂ ਨਗਰੀ ਦੇ ਵਿਕਾਸ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਗਾ
ਸੁਲਤਾਨਪੁਰ ਲੋਧੀ/ਕਪੂਰਥਲਾ, 13 ਅਪਰੈਲ-(ਨਿਰਮਲ ਸਿੰਘ)
ਕਪੂਰਥਲ਼ਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਦੇ ਵਿਕਾਸ ਕੰਮਾਂ ਅਤੇ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।
ਅੱਜ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਨ ਪਿੱਛੋਂ ਉਹ ਆਪਣੇ ਪਰਿਵਾਰ ਸਮੇਤ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪਵਿੱਤਰ ਵੇਈਂ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਾ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਦੀ ਮੰਗ ਤੇ ਗੁਰਦੁਆਰਾ ਸਾਹਿਬ ਵਿਖੇ ਦੁਰਲਭ ਕਿਸਮ ਦੇ ਪੌਦੇ ਲਗਾਉਣ ਲਈ ਬਾਗਬਾਨੀ ਅਤੇ ਜੰਗਲਾਤ ਵਿਭਾਗ ਨੂੰ ਮੌਕੇ ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਢਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਧਰਤੀ ਤੇ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ । ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਗੈਂਦੇ ਦੇ ਫੁੱਲ ਵੀ ਲਗਾਏ।
ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਮੁੱਖ ਗ੍ਰੰਥੀ ਵਲੋਂ ਡਿਪਟੀ ਕਮਿਸ਼ਨਰ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਨਵਾਜਿਆ ਗਿਆ।
ਇਸ ਮੌਕੇ ਭਾਈ ਦਿਲਬਾਗ ਸਿੰਘ, ਡਿਪਟੀ ਕਮਿਸ਼ਨਰ ਦੇ ਪਿਤਾ ਸ੍ਰੀ ਜਨਕ ਰਾਜ , ਉਨ੍ਹਾਂ ਦੀ ਪਤਨੀ ਡਾ.ਪ੍ਰੀਤਕੰਵਲ, ਡੀ.ਐਸ.ਪੀ ਰਾਜੇਸ਼ ਕੱਕੜ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS