17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

ਲੁਧਿਆਣਾ, 14 ਅਪ੍ਰੈਲ (000) – ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 131ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ।

ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਪ੍ਰਿੰਸੀਪਲ ਇੰਦਰਜੀਤ ਕੌਰ, ਸੰਜੀਵ ਕੁਮਾਰ ਸੰਜੂ, ਸੁਰਿੰਦਰ ਮਦਾਨ, ਬਾਦਲ ਪ੍ਰਕਾਸ਼, ਰੋਹਿਤ ਰਾਜਪੂਤ, ਅਸ਼ਵਨੀ ਕੁਮਾਰ, ਗਗਨ ਰਾਏ, ਦੀਪੂ ਮਹਿਰਾ, ਵਰੁਨ ਕੁਮਾਰ, ਸੁੱਚਾ ਸਿੰਘ ਫੰਬੜਾ, ਪਰਮਜੀਤ ਪੰਮੀ, ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS