16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹਰਭਜਨ ਸਿੰਘ ਵੱਲੋਂ ਰਾਜ ਸਭਾ ਮੈਂਬਰ ਵਜੋਂ ਮਿਲਦੀ ਤਨਖਾਹ ਕਿਸਾਨਾਂ ਦੀਆਂ ਧੀਆਂ...

ਹਰਭਜਨ ਸਿੰਘ ਵੱਲੋਂ ਰਾਜ ਸਭਾ ਮੈਂਬਰ ਵਜੋਂ ਮਿਲਦੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਲਈ ਦੇਣ ਦਾ ਫੈਸਲਾ

ਸਾਬਕਾ ਕ੍ਰਿਕਟਰ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਮਿਲਦੀ ਆਪਣੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਦੇਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਇਸ ਸਬੰਧੀ ਇਕ ਟਵੀਟ ਕੀਤਾ ਹੈ ਤੇ ਲਿਖਿਆ ਹੈ-ਇੱਕ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ RS ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਵਿਚ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ, ਕਰਾਂਗਾ।ਦੱਸ ਦਈਏ ਕਿ ਹਰਭਜਨ ਸਿੰਘ ਹਾਲ ਹੀ ਵਿਚ ਰਾਜ ਸਭਾ ਮੈਂਬਰ ਚੁਣੇ ਗਏ ਹਨ। ਪੰਜਾਬ ਤੋਂ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਭੇਜਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS