17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਾਡਾ ਮੁੱਖ ਮੰਤਵ ਐਸਜੀਪੀਸੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾ ਕਿ...

ਸਾਡਾ ਮੁੱਖ ਮੰਤਵ ਐਸਜੀਪੀਸੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾ ਕਿ ਪੰਥ ਦਾ ਦਰਦ ਰੱਖਣ ਵਾਲੇ ਗੁਰਸਿੱਖਾਂ ਨੂੰ ਸੌਪਣਾ : ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 18 ਅਪ੍ਰੈਲ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਨੂੰ ਮਜਬੂਤ ਕਰਨ ਲਈ ਅਤੇ ਅਕਾਲੀ ਦਲ ਸੰਯੁਕਤ ਵੱਲੋਂ ਪੰਥਕ ਏਜੰਡਾ ਘਰ-ਘਰ ਪਹੁੰਚਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਮੱਦੇਨਜਰ ਪੰਜਾਬ ਅੰਦਰ 1 ਮਈ ਤੋਂ ਜ਼ਿਲ੍ਹਾਂ ਵਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਲਈ ਤਾਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਇਸ ਦੌਰਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਮਨੋਰੱਥ  ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਪੱਧਰ ਤੇ ਯਤਨ ਕਰਦੇ ਰਹਿਣਾ ਹੈ ਅਤੇ ਪਾਰਟੀ ਇਸੇ ਟੀਚੇ ਨੂੰ ਮੁੱਖ ਰੱਖਦੇ ਹੋਏ ਪੂਰੇ ਉਤਸ਼ਾਹ ਅਤੇ ਇਮਨਦਾਰੀ ਨਾਲ ਕਾਰਜਸ਼ੀਲ ਰਹੇਗੀ।ਇਸ ਦੌਰਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਡਾ ਮੁੱਖ ਮੰਤਵ ਇਹ ਹੈ ਕਿ ਸਿੱਖ ਸੰਸਥਾਵਾਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾ ਕੇ ਉਹਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾ ਰੱਖਣ ਵਾਲੇ ਗੁਰਸਿੱਖਾਂ ਨੂੰ ਸੌਪਣੀ ।ਸ. ਢੀਂਡਸਾ ਨੇ ਅੱਗੇ ਬੋਲਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਇਨੇ ਮਾੜੇ ਹਾਲਾਤ ਵਿੱਚ ਲੈ ਕੇ ਜਾਣ ਵਾਲਾ ਕੋਈ ਹੋਰ ਨਹੀ ਸਗੋਂ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਖ਼ੁਦ ਜਿ਼ੰਮੇਵਾਰ ਹੈ। ਉਸਦੇ ਹੰਕਾਰ ਅਤੇ ਪੰਥਕ ਸਿਧਾਂਤਾਂ ਤੋਂ ਪਾਸਾ ਵੱਟਣ ਕਾਰਨ ਅੱਜ ਪੰਥਕ ਸੰਸਥਾਵਾਂ ਦੀ ਬੁਰੀ ਹਾਲਤ ਹੋਈ ਹੈ। ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਇਸ ਮੌਕੇ ਸਮੁੱਚੀ ਲੀਡਰਸਿ਼ਪ ਨੇ ਇਕੋ ਆਵਾਜ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਪੂਰਨ ਤੌਰਤੇ ਖਤਮ ਕਰਨ ਲਈ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਪਰਿਵਾਰ ਨੂੰ ਛੱਡ ਕੇ ਅਕਾਲੀ ਦਲ ਦੇ ਅਸਲ ਸਿਧਾਂਤਾਂ ਦਾ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਣ। ਜਿਸ ਨਾਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਬਣਾਇਆ ਜਾ ਸਕੇ।ਇਸ ਮੋਕੇ ਸ. ਢੀਂਡਸਾ ਨੇ ਕਿਹਾ ਕਿ ਸਾਡਾ ਮੁੱਖ ਮੰਤਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਫੈਲੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਹੈ। ਇਸ ਲਈ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਾਫ਼-ਸੁਥਰੇ ਸਿੱਖੀ ਤੇ ਪਹਿਰਾ ਦੇਣ ਵਾਲੇ ਗੁਰਸਿੱਖ ਜਿਹਨਾਂ ਦਾ ਰਾਜਨੀਤੀ ਨਾਲ ਕੋਈ ਵਾਹ ਵਾਸਤਾ ਨਾ ਹੋਵੇ ਕੇਵਲ ਧਾਰਮਿਕ ਹੋਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣਾ ਕਿ ਸੇਵਾ ਸੰਭਾਲ ਸੋਪਣਾ ਹੈ। ਧਾਰਮਿਕ ਖੇਤਰ ਵਿੱਚ ਰਾਜਨੀਤਿਕ ਲੋਕਾਂ ਦੀ ਦਖ਼ਲਅੰਦਾਜੀ ਖ਼ਤਮ ਕਰਨਾ ਹੈ। ਅੱਜ ਦੀ ਮੀਟਿੰਗ ਵਿੱਚ ਸ. ਰਣਜੀਤ ਸਿੰਘ ਤਲਵੰਡੀ,ਜਸਟਿਸ ਨਿਰਮਲ ਸਿੰਘ (ਸੇਵਾ-ਮੁਕਤ), ਸ: ਜਗਦੀਸ਼ ਸਿੰਘ ਗਰਚਾ, ਸ: ਸਰਵਣ ਸਿੰਘ ਫਿਲੌਰ, ਸ: ਪਰਮਿੰਦਰ ਸਿੰਘ ਢੀਂਡਸਾ, ਸ: ਸੁਖਵਿੰਦਰ ਸਿੰਘ ਔਲਖ, ਸ: ਮਿੱਠੂ ਸਿੰਘ ਕਾਹਨੇਕੇ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ,ਸ: ਰਣਧੀਰ ਸਿੰਘ ਰੱਖੜਾ, ਹਰਪ੍ਰੀਤ ਸਿੰਘ ਗਰਚਾ, ਸ: ਗੁਰਬਚਨ ਸਿੰਘ ਬਚੀ,ਸ: ਦਵਿੰਦਰ ਸਿੰਘ ਸੋਢੀ, ਸ: ਭੁਪਿੰਦਰ ਸਿੰਘ ਬਜਰੂੜ, ਸ: ਮਨਜੀਤ ਸਿੰਘ ਬਪੀਆਣਾ, ਸ: ਲਖਵੀਰ ਸਿੰਘ ਥਾਬਲਾ,ਸ. ਭੋਲਾ ਸਿੰਘ ਗਿੱਲਪੱਤੀ, ਸ.ਗੁਰਪ੍ਰੀਤ ਸਿੰਘ ਕਲਕੱਤਾ, ਸ. ਕਰਮਵੀਰ ਸਿੰਘ ਪੰਨੂੰ, ਸ. ਰਣਜੀਤ ਸਿੰਘ ਔਲਖ, ਸ. ਗੁਰਜੀਵਨ ਸਿੰਘ ਸਰੋਦ,ਡਾ.ਮੇਜਰ ਸਿੰਘ,ਸ. ਦਲਜੀਤ ਸਿੰਘ ਅਮਰਕੋਟ,ਸ: ਮਨਜੀਤ ਸਿੰਘ ਦਸੂਹਾ, ਸ: ਹਰਦੀਪ ਸਿੰਘ ਘੁਨੰਸ, ਸ: ਗੁਰਜਿੰਦਰ ਸਿੰਘ ਗਰੇਵਾਲ,ਸ.ਜੁਗਰਾਜਪਾਲ ਸਿੰਘ ਸ਼ਾਹੀ, ਸ. ਹਰਦੇਵ ਸਿੰਘ ਰੋਗਲਾ, ਸ: ਜਸਵਿੰਦਰ ਸਿੰਘ (ਓ.ਐਸ.ਡੀ) ਅਤੇ ਸ਼੍ਰੀ ਹਰਸਿ਼ਤ ਕੁਮਰ ਸ਼ੀਤਲ ਸ਼ਾਮਿਲ ਸਨ।

Today Now News

RELATED ARTICLES
- Advertisment -

POPULAR POSTS