17.1 C
Chandigarh

TODAY NOW NEWS

Thursday, March 19, 2026
HomeBREAKING NEWSਖੇਤੀਬਾੜੀ ਮਾਹਿਰਾਂ ਦੀ ਸਲਾਹ ਨਾਲ ਸੁਚੱਜੇ ਢੰਗ ਨਾਲ ਖੇਤੀਬਾੜੀ ਕਰਦਾ ਹੈ ਕਿਸਾਨ...

ਖੇਤੀਬਾੜੀ ਮਾਹਿਰਾਂ ਦੀ ਸਲਾਹ ਨਾਲ ਸੁਚੱਜੇ ਢੰਗ ਨਾਲ ਖੇਤੀਬਾੜੀ ਕਰਦਾ ਹੈ ਕਿਸਾਨ ਨਿਰਮਲ ਸਿੰਘ

ਮਾਨਸਾ, 25 ਅਪ੍ਰੈਲ : ਗੁਰਜੰਟ ਸਿੰਘ ਬਾਜੇਵਾਲੀਆ/ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਤਕਨੀਕ ਦੇ ਮਾਹਿਰ ਅਧਿਕਾਰੀਆਂ ਵੱਲੋਂ ਨਵੀਆਂ-ਨਵੀਆਂ ਖੇਤੀਬਾੜੀ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ। ਜਿਸ ਸਦਕਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਬਹੁਤ ਹੀ ਜ਼ਿਆਦਾ ਘੱਟ ਹੋਇਆ ਹੈ ਅਤੇ ਜ਼ਿਲੇ ਦੇ ਸਫ਼ਲ ਕਿਸਾਨ ਹੁਣ ਫਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ ਦੀ ਬਜਾਇ ਉਸਨੂੰ ਖੇਤਾਂ ਵਿੱਚ ਹੀ ਮਸ਼ੀਨਰੀ ਦੀ ਵਰਤੋਂ ਨਾਲ ਦੱਬ ਦਿੰਦੇ ਹਨ ਜਾਂ ਖੋਖਰ ਖੁਰਦ ਵਿਖੇ ਬਣੇ ਤਾਪਘਰ ਵਿਖੇ ਭੇਜ ਦਿੰਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਮੌਜੀਆ ਦਾ ਕਿਸਾਨ ਨਿਰਮਲ ਸਿੰਘ ਇੱਕ ਅਗਾਂਹਵਾਧੂ ਕਿਸਾਨ ਹੈ ਅਤੇ ਪਿਛਲੇ ਚਾਰ ਸਾਲਾਂ ਤੋ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਕਿਸਾਨ ਵੱਲੋਂ ਆਤਮਾ ਸਕੀਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ ਕੇ ਸ਼ਮੂਲੀਅਤ ਕੀਤੀ ਜਾਦੀ ਹੈ। ਉਨਾਂ ਦੱਸਿਆ ਕਿ ਇਸ ਕਿਸਾਨ ਵੱਲੋਂ ਆਪਣੀ ਜੱਦੀ 8 ਏਕੜ ਵਿੱਚੋਂ ਝੋਨੇ ਦੀ ਪਰਾਲ ਨੂੰ ਸੁਚੱਜੇ ਢੰਗ ਨਾਲ ਪ੍ਰਬੰਧ ਕਰਕੇ ਪਿੰਡ ਲਈ ਇੱਕ ਮਿਸਾਲ ਬਣਿਆ ਹੋਇਆ ਹੈ। ਇਸ ਕਿਸਾਨ ਵੱਲੋਂ ਝੋਨੇ ਦੀ ਵਾਢੀ ਸੁਪਰ ਐੱਸ.ਐੱਮ.ਐੱਸ ਵਾਲੀ ਕੰਬਾਇਨ ਨਾਲ ਕਰਵਾ ਕੇ ਬਾਅਦ ਵਿੱਚ 4 ਏਕੜ ਵਿੱਚ ਹੈਪੀ ਸੀਡਰ ਨਾਲ ਅਤੇ 4 ਏਕੜ ਵਿੱਚ ਛਿੱਟੇ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋ ਇਲਾਵਾ ਇਹ ਫਸਲ ’ਤੇ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋ ਵੀ ਲੋੜ ਅੁਨਸਾਰ ਕਰਦਾ ਹੈ, ਜਿਸ ਨਾਲ ਫਸਲ ’ਤੇ ਹੋਣ ਵਾਲਾ ਖਰਚਾ ਵੀ ਘੱਟ ਜਾਦਾ ਹੈ। ਇਹ ਕਿਸਾਨ ਸਮੇਂ-ਸਮੇਂ ’ਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਤੋਂ ਸਲਾਹ ਵੀ ਲੈਂਦਾ ਰਹਿੰਦਾ ਹੈ। ਪਿਛਲੇ ਸਾਲ ਪਰਾਲ ਨੂੰ ਬਿਨਾ ਅੱਗ ਲਗਾਏ ਬੀਜੀ ਕਣਕ ਤੋਂ ਇਸ ਕਿਸਾਨ ਨੇ ਕਰੀਬ 22 ਕੁਇੰਟਲ ਝਾੜ ਪ੍ਰਾਪਤ ਕੀਤਾ ਅਤੇ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਾਈ ਹੈ।
ਨਿਰਮਲ ਸਿੰਘ ਲਿਖਣ ਦਾ ਸ਼ੌਂਕ ਵੀ ਰੱਖਦਾ ਹੈ ਅਤੇ ਉਸਨੇ ਪਰਾਲੀ ਸਬੰਧੀ ਵੀ ਬਹੁਤ ਕੁਝ ਲਿਖਿਆ ਹੈ, ਜਿਸ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਲੱਗ ਰਹੇ ਜ਼ਿਲਾ ਪੱਧਰੀ ਕੈਂਪਾਂ ਵਿੱਚ ਕਿਸਾਨਾਂ ਦੇ ਸਾਹਮਣੇ ਪੇਸ਼ ਕਰਕੇ ਕਿਸਾਨਾਂ ਨੂੰ ਪਰਾਲ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ।

Today Now News

RELATED ARTICLES
- Advertisment -

POPULAR POSTS