ਲੁਧਿਆਣਾ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਆੜੇ ਹੱਥੀ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਆਰਐਸਐਸ ਦੀ ਬੀ ਟੀਮ ਹੈ। ਪੀਐੱਮ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਭਾਰਤ ਨੂੰ ਕਾਂਗਰਸ ਮੁਕਤ ਦਾ ਏਜੰਡਾ ਸੀ। ਪਰ ਹੁਣ ਕੇਦਰੀਵਾਲ ਖੁਦ ਰਾਜ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸੀਐੱਮ ਭਗਵੰਤ ਮਾਨ ਨੂੰ ਘੇਰਦੇ ਹੋਏ ਕਿਹਾ ਕਿ ਉਹ ਸੀਐੱਮ ਭਗਵੰਤ ਮਾਨ ਦੀ ਇੱਜ਼ਤ ਕਰਦੇ ਹਨ ਪਰ ਜਿਸ ਕਿਸਮ ਦਾ ਤੌਰ ਤਰੀਕਾ ਸੀ ਅਤੇ ਬਾਡੀ ਲੈਗਵੇਂਜ ਸੀ ਉਹ ਹੁਣ ਨਹੀਂ ਰਹੀ ਹੈ। ਉਹ ਹੁਣ ਆਪਣੇ ਸੂਬੇ ਦੇ ਹੱਕਾਂ ਦੇ ਲਈ ਖੜੇ ਹੋਣ ਤੋਂ ਇਨਕਾਰ ਕਰ ਰਹੇ ਹਨ। ਪੀਲੀ ਪੱਗ ਬੰਨ੍ਹ ਕੇ ਸ਼ਹੀਦ ਭਗਤ ਸਿੰਘ ਨੂੰ ਫਾਲੋ ਨਹੀਂ ਕੀਤਾ ਜਾ ਸਕਦਾ ਹੈ।





