‘ਲੁਧਿਆਣਾ: ਆਮ ਆਦਮੀ ਪਾਰਟੀ ਵੱਲੋਂ ਆਬਕਾਰੀ ਨੀਤੀ ਲਿਆਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਦੇ ਚੱਲਦੇ ਵਿੱਤ ਮੰਤਰੀ ਹਰਪਾਲ ਚੀਮਾ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਆਬਕਾਰੀ ਵਿਭਾਗ ਦੇ ਅਫਸਰਾਂ ਅਤੇ ਸ਼ਰਾਬ ਦੇ ਕਾਰੋਬਾਰੀਆਂ ਦੇ ਨਾਲ ਇਕ ਬੈਠਕ ਕੀਤੀ।

ਦਿੱਲੀ ਮਾਡਲ ਦਿੱਲੀ ’ਚ ਫੇਲ੍ਹ’: ਇਸ ਦੌਰਾਨ ਸ਼ਰਾਬ ਕਾਰੋਬਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਦਿੱਲੀ ਮਾਡਲ ਦਿੱਲੀ ਦੇ ਵਿੱਚ ਹੀ ਫੇਲ੍ਹ ਹੋ ਗਿਆ ਸੀ ਤਾਂ ਉਹ ਪੰਜਾਬ ਚ ਕਿਵੇਂ ਚੱਲ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਦਿੱਲੀ ਵਾਲੀ ਆਬਕਾਰੀ ਨੀਤੀ ਕਾਮਯਾਬ ਨਹੀਂ ਹੋ ਸਕਦੀ ਕਿਉਂਕਿ ਪੰਜਾਬ ਅਤੇ ਦਿੱਲੀ ਦੇ ਹਾਲਾਤਾਂ ਵਿੱਚ ਫ਼ਰਕ ਹੈ।’ਸ਼ਰਾਬ ਦੀ ਹੋ ਜਾਵੇਗੀ ਕਾਲਾਬਾਜ਼ਾਰੀ’: ਸ਼ਰਾਬ ਦੇ ਠੇਕੇਦਾਰਾਂ ਨੇ ਕਿਹਾ ਕਿ ਫਿਲਹਾਲ ਬੈਠਕਾਂ ਹੋ ਰਹੀਆਂ ਹਨ। ਉਨ੍ਹਾਂ ਵੱਲੋਂ ਸੁਝਾਅ ਦਿੱਤੇ ਗਏ ਹਨ। ਸ਼ਰਾਬ ਕਾਰੋਬਾਰੀਆਂ ਨੇ ਕਿਹਾ ਕਿ ਜੇਕਰ ਦਿੱਲੀ ਵਾਲੀ ਨੀਤੀ ਇੱਥੇ ਲਿਆਂਦੀ ਜਾਵੇਗੀ ਤਾਂ ਸ਼ਰਾਬ ਦੀ ਕਾਲਾਬਾਜ਼ਾਰੀ ਸ਼ੁਰੂ ਹੋ ਜਾਵੇਗੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਵਿਸ਼ੇਸ਼ ਧਿਆਨ ਦੇਣਾ ਪਵੇਗਾ।






