ਖੰਨਾ, 27 ਅਪ੍ਰੈਲ (ਪਰਮਜੀਤ ਸਿੰਘ ਧੀਮਾਨ)- ਅੱਜ ਇਥੇ ਵੱਖ-ਵੱਖ ਜੱਥੇਬੰਦੀਆਂ ਦੇ ਮੈਬਰਾਂ ਦੀ ਇੱਕਤਰਤਾ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਇਕ ਮਈ ਦੇ ਪ੍ਰੋਗਰਾਮ ਦੀ ਤਿਆਰੀ ਦਾ ਜਾਇਜ਼ਾ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ

ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਹੱਥ ਪਰਚਾ ਜਾਰੀ ਕੀਤਾ ਗਿਆ। ਮੀਟਿੰਗ ਵਿਚ ਪਾਸ ਮਤਿਆ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਦੀ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਦਾ ਸਖ਼ਤ ਵਿਰੋਧ ਕਰਨ ਦਾ ਅਹਿਦ ਲਿਆ ਗਿਆ। ਇਸ ਮੌਕੇ ਜਗਦੇਵ ਸਿੰਘ, ਮਲਕੀਤ ਸਿੰਘ, ਕਰਤਾਰ ਚੰਦ, ਪਰਮਜੀਤ ਸਿੰਘ ਨ ਕਿਹਾ ਕਿ ਉਹ ਮਜ਼ਦੂਰ ਦਿਵਸ ਦੇ ਦਿਨ ਤੋਂ 44 ਲੇਬਰ ਕਾਨੂੰਨ ਤੋੜ ਕੇ ਬਣਾਏ 4 ਮਜ਼ਦੂਰ ਵਿਰੋਧੀ ਲੇਬਰ ਕੋਡ, ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵਿਚ ਠੇਕਾ ਅਧਾਰਿਤ, ਨੁਕਸਦਾਰ ਵੰਡ ਪ੍ਰਣਾਲੀ ਦੇ ਵਿਰੋਧ, ਸਸਤੀ ਸਿਹਤ, ਸਿੱਖਿਆ ਤੇ ਮਜ਼ਬੂਤ ਜਨਤਕ ਵੰਡ ਪ੍ਰਣਾਲੀ ਦੇ ਪੱਖ ਵਿਚ ਆਪਣਾ ਸੰਘਰਸ਼ ਤੇਜ਼ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੱਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ, ਕਬੂਤਰ ਬਾਜ਼ੀ ਰਾਹੀਂ ਕੀਤੀ ਜਾਂਦੀ ਲੋਕਾਂ ਦੀ ਲੁੱਟ ਨੂੰ ਨੱਥ ਪਾਈ ਜਾਵੇ, ਵੱਖ-ਵੱਖ ਰੈਂਕ ਦੀਆਂ ਹਜ਼ਾਰਾਂ ਅਸਾਮੀਆਂ ਬਹਾਲ ਕੀਤੀਆਂ ਜਾਣ। ਇਸ ਮੌਕੇ ਗੁਰਮੀਤ ਸਿੰਘ, ਕਮਲਜੀਤ ਸਿੰਘ, ਕਿਸ਼ਨ ਲਾਲ, ਸੁਲਤਾਨ ਸਿੰਘ, ਮਨਜੀਤ ਸਿੰਘ, ਸੁਖਪ੍ਰੀਤ ਸਿੰਘ, ਗੁਰਸੇਵਕ ਸਿੰਘ, ਜਸਵੰਤ ਰਾਏ, ਦਲਵੀਰ ਸਿੰਘ, ਗੁਰਬਚਨ ਸਿੰਘ, ਹਰਬੰਸ ਸਿੰਘ, ਕੇਵਲ ਸਿੰਘ, ਜਗਤਾਰ ਸਿੰਘ, ਚੰਦਨ ਨੇਗੀ, ਅਮਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।



