17.1 C
Chandigarh

TODAY NOW NEWS

Friday, March 20, 2026
HomeBREAKING NEWSਸੀਐਮ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਬੁਲਾਈ ਪੰਜਾਬ ਭਰ...

ਸੀਐਮ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਬੁਲਾਈ ਪੰਜਾਬ ਭਰ ਦੇ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਮਈ ਨੂੰ ਪੰਜਾਬ ਭਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਮੁੱਖ ਅਧਿਆਪਕਾਂ ਦੇ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਸਬੰਧ ਵਿੱਚ ਡੀਜੀਐਸਈ ਪੰਜਾਬ ਦੇ ਵੱਲੋਂ ਇੱਕ ਪੱਤਰ ਜਾਰੀ ਕਰਕੇ 7 ਮਈ ਤੱਕ ਛੁੱਟੀਆਂ ‘ਤੇ ਰੋਕ ਲਗਾ ਦਿੱਤੀ ਗਈ ਹੈ।

ਦੱਸ ਦਈਏ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਿੱਚ ਵੱਡਾ ਫੇਰਬਦਲ ਕਰਨ ਦੀ ਪਲਾਨਿੰਗ ਕਰ ਰਹੀ ਹੈ। ਪੰਜਾਬ ਵਿੱਚ ਸਿੱਖਿਆ ਦਾ ਦਿੱਲੀ ਮਾਡਲ ਲਾਗੂ ਕਰਨ ਦੀ ਤਿਆਰੀ ਹੈ। ਇਸ ਲਈ ਪੰਜਾਬ ਸਰਕਾਰ ਨੇ ਬਾਕਾਇਦਾ ਦਿੱਲੀ ਸਰਕਾਰ ਨਾਲ ਐਮਓਯੂ ਸਾਈਨ ਕੀਤਾ ਹੈ। ਇਸ ਲਈ ਹੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਲੈਣਗੇ ਤੇ ਭਵਿੱਖ ਵਿਚਲੀ ਪਲਾਨਿੰਗ ਬਾਰੇ ਵੀ ਦੱਸਣਗੇ। ਇਸ ਤੋਂ ਇਲਾਵਾ ਸਕੂਲਾਂ ਵਿੱਚ ਹੋਰ ਸੁਧਾਰ ਬਾਰੇ ਵੀ ਚਰਚਾ ਹੋਏਗੀ।

Today Now News

RELATED ARTICLES
- Advertisment -

POPULAR POSTS