ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਇਕੱਠਾ ਵਿਚ ਕੁਝ ਅਹਿਮ ਫੈਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿਚ ਜਿੱਥੇ ਅਮਰੀਕਾ ਤੋਂ ਥਮਿੰਦਰ ਸਿੰਘ ਆਨੰਦ ਵਲੋ ਪਾਵਨ ਸਰੂਪਾਂ ਅਤੇ ਬਾਣੀ ਨਾਲ ਛੇੜਛਾੜ ਅਤੇ ਚੀਨ ਤੋਂ ਛਪਵਾਏ ਜਾ ਰਹੇ ਸਰੂਪਾਂ ਸੰਬਧੀ ਗੱਲਬਾਤ ਕੀਤੀ ਗਈ।

ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੀ ਸੰਜੀਦਗੀ ਦਿਖਾਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਪ੍ਰੋ ਭੁੱਲਰ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਅਪੀਲ ਵੀ ਕੀਤੀ ਹੈ।ਇਸ ਮੌਕੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਕਾਲਕਾ ਨੇ ਦੱਸਿਆ ਕਿ ਗੁਰੂ ਬਾਣੀ ਨਾਲ ਛੇੜਛਾੜ ਕਰਨ ਵਾਲੇ ਥਮਿੰਦਰ ਸਿੰਘ ਆਨੰਦ ਸੰਬਧੀ ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨਾਲ ਪਿਆਰ ਨਾਲ ਗੱਲਬਾਤ ਕੀਤੀ ਜਾਵੇਗੀ ਫਿਰ ਤਨਖਾਈਆਂ ਕਰਾਰ ਦਿੱਤਾ ਜਾ ਸਕਦਾ ਨਹੀ ਤਾਂ ਫਿਰ ਪੰਥ ਤੋਂ ਛੇਕਣ ਦੀ ਰਣਨੀਤੀ ਬਣਾਈ ਜਾ ਸਕਦੀ ਹੈ।ਦੂਜੇ ਪਾਸੇ ਪ੍ਰੋ ਦਵਿੰਦਰ ਪਾਲ ਭੁੱਲਰ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਸਬੰਧੀ ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜਿਵੇਂ ਉਹ ਗੁਰੂ ਮਹਾਰਾਜ ਦਾ 400ਵਾਂ ਸਾਲਾਂ ਯਾਦ ਰੱਖਦੇ ਹਨ ਉੱਥੇ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਮਹੱਤਤਾ ਦਿੰਦਿਆ ਇਨ੍ਹਾਂ ਸਿੰਘਾਂ ਨੂੰ ਰਿਹਾਅ ਕਰਨ ਇਸ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਰਹੇਗੀ।ਕਾਬਿਲੇਗੌਰ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਨੂੰ ਸਕੱਤਰੇਤ ਵਿਖੇ ਇੱਕਠਾ ਆਉਣ ਦਾ ਹੁਕਮਨਾਮਾ ਜਾਰੀ ਕੀਤਾ ਸੀ ਜਿਸ ਤੋਂ ਬਾਅਦ ਸਮੂਹ ਸਿੱਖ ਜਥੇਬੰਦੀਆਂ ਇੱਕਠੀਆਂ ਹੋਈਆਂ। ਇਸ ਦੌਰਾਨ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਉਸ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵਾਸਤਾ ਨਾ ਰੱਖੇ। ਨਾਲ ਹੀ ਉਨ੍ਹਾਂ ਕਿਹਾ ਕਿ ਅਮਰੀਕਾ ਚ ਬੈਠਾ ਥਮਿੰਦਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਨਾਲ ਛੇੜਛਾੜ ਕਰ ਛਪਾਈ ਕਰ ਰਿਹਾ ਸੀ। ਉਨ੍ਹਾਂ ਵੱਲੋਂ ਅਜਿਹਾ ਕਰਨ ’ਤੇ ਉਸਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਛਪਾਈ ’ਤੇ ਰੋਕ ਲਗਾਈ ਗਈ ਹੈ।





