17.1 C
Chandigarh

TODAY NOW NEWS

Friday, March 20, 2026
HomeBREAKING NEWSਸ਼੍ਰੋਮਣੀ ਕਮੇਟੀ ਨੇ 11 ਮਈ ਨੂੰ ਸੱਦੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ

ਸ਼੍ਰੋਮਣੀ ਕਮੇਟੀ ਨੇ 11 ਮਈ ਨੂੰ ਸੱਦੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 11 ਮਈ ਨੂੰ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਗਈ ਹੈ। ਇਸ ਇਕੱਤਰਤਾ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੇ ਨਾਲ ਨਾਲ ਹੋਰ ਸਿੱਖ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੇ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਇਕ ਪਲੇਟਫਾਰਮ ਤੋਂ ਹੀ ਬੰਦੀ ਸਿੱਖਾਂ ਦੀ ਰਿਹਾਈ ਲਈ ਕਾਰਜ ਕੀਤੇ ਜਾਣਗੇ। ਧਾਮੀ ਨੇ ਕਿਹਾ ਕਿ ਜਲਦ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ ਸੰਬੰਧਤ ਸਰਾਵਾਂ ਨੂੰ ਮੁਕੰਮਲ ਕਰਕੇ ਸੰਗਤਾਂ ਨੂੰ ਸਮਰਪਿਤ ਕੀਤੀਆਂ ਜਾਣਗੀਅਾਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਪਿਛਲੇ ਦਸ ਸਾਲ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੰਮ ਕਰ ਰਹੀ ਸੀ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਹੀ ਜਿੱਤ ਕੇ ਦਿੱਲੀ ਮਿੱਟੀ ਵਿੱਚ ਆਏ ਸਨ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਗ਼ਲਤ ਪ੍ਰਚਾਰ ਕਰ ਰਹੇ ਹਨ ਜੋ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਪਹਿਲਾਂ ਵੀ ਪੰਜਾਬ ਤੋਂ ਬਾਹਰ ਧਰਮ ਪ੍ਰਚਾਰ ਕਰਦੀ ਆ ਰਹੀ ਹੈ ਅਤੇ ਹੁਣ ਵੀ ਦਿੱਲੀ ਕਮੇਟੀ ਨਾਲ ਰਲ ਕੇ ਦਿੱਲੀ ਵਿੱਚ ਪ੍ਰਚਾਰ ਕਰਨ ਲਈ ਤਿਆਰ ਹੈ। ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨੱਕਾਸ਼ੀ ਦਰਮਿਆਨ ਗੁਰਬਾਣੀ ਦੀਆਂ ਪੰਗਤੀਆਂ ਵਿੱਚ ਹੋਈਆਂ ਗ਼ਲਤੀਆਂ ‘ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਾਰਜ ਗੁਰਬਾਣੀ ਦਿਲ ਨਾਲ ਜੁਡ਼ਿਆ ਹੋਇਆ ਹੈ ਇਸ ਲਈ ਸੁਹਿਦਰਤਾ ਦੇ ਨਾਲ ਇਸ ਨੂੰ ਕਰਨਾ ਚਾਹੀਦਾ ਹੈ। ਐਡਵੋਕੇਟ ਸੋਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਕਾਲਜਾਂ ਦੇ ਮੁਲਾਜਮਾਂ ਦਾ ਬਕਾਇਆ ਤਕਰੀਬਨ 25 ਕਰੋੜ ਹੈ,^ਜਿਸ ਦੀ ਅਦਾਇਗੀ ਜਲਦ ਕਰ ਦਿੱਤੀ ਜਾਵੇਗੀ।]\

Today Now News

RELATED ARTICLES
- Advertisment -

POPULAR POSTS