16.8 C
Chandigarh

TODAY NOW NEWS

Friday, March 20, 2026
HomeBREAKING NEWSਖੰਨਾ ’ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ...

ਖੰਨਾ ’ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਤ

ਖੰਨਾ, 05 ਮਈ (ਪਰਮਜੀਤ ਸਿੰਘ ਧੀਮਾਨ) – ਅੱਜ ਸਥਾਨਕ ਮਲੇਰਕੋਟਲਾ ਰੋਡ ਸਥਿਤ ਰਣਜੀਤ ਨਗਰ ਦੇ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ ਦਹੇਲੇ ਦੀ ਯੋਗ ਅਗਵਾਈ ਹੇਠਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਵੱਲੋਂ ਕੀਰਤਨ, ਪ੍ਰਸਿੱਧ ਢਾਡੀ ਸੰਦੀਪ ਸਿੰਘ ਦੇ ਜੱਥੇ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਬੀਰ ਰਸ ਗਾਥਾ ਢਾਡੀ ਵਾਰਾਂ ਰਾਹੀਂ ਸੁਣਾਈ ਗਈ, ਉਪਰੰਤ ਰਾਮਗੜ੍ਹੀਆ ਭਵਨ ਦੇ ਹਜ਼ੂੁਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਆਰਗੇਨਾਈਜ਼ੇਸ਼ਨ ਖੰਨਾ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਆਮ ਆਦਮੀ ਪਾਰਟੀ (ਟਰੇਡ ਵਿੰਗ) ਦੇ ਜ਼ਿਲਾ ਪ੍ਰਧਾਨ ਧਰਮਿੰਦਰ ਸਿੰਘ ਰੂਪਰਾਏ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਦੇ ਪ੍ਰਧਾਨ ਤੇ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ, ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ, ਗੁਰਦੁਆਰਾ ਸਾਹਿਬ ਦੇ ਚੇਅਰਮੈਨ ਹਰਜੀਤ ਸਿੰਘ ਖਰ੍ਹੇ, ਪ੍ਰਧਾਨ ਵਰਿੰਦਰ ਸਿੰਘ ਦਹੇਲੇ ਤੇ ਜਨਰਲ ਸਕੱਤਰ ਇੰਜ. ਬਲਦੇਵ ਸਿੰਘ ਮਠਾੜੂ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀਆਂ ਸਮੂੁਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਗਲੇ ਸਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾਂ ਸਮਾਗਮ ਵੱਡੇ ਪੱਧਰ ’ਤੇ ਆਯੋਜਤ ਕੀਤਾ ਜਾਵੇਗਾ, ਜਿਸ ਸੰਬੰਧੀ ਕਈ ਪ੍ਰੋਗਰਾਮ ਵੀ ਉਲੀਕੇ ਜਾਣਗੇ। ਇਸ ਮੌਕੇ ਠੇਕੇਦਾਰ ਐਸੋਸੀਏਸ਼ਨ ਦੇ ਪ੍ਰਧਾਨ ਬਲਵੰਤ ਸਿੰਘ ਮੋਟੇ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਮਹਿਮਾਨਾਂ ਭੁਪਿੰਦਰ ਸਿੰਘ ਸੌਂਦ, ਧਰਮਿੰਦਰ ਸਿੰਘ ਰੂੁਪਰਾਏ, ਕੌਂਸਲਰ ਸੁਖਮਨਜੀਤ ਸਿੰਘ, ਅਮਨ ਚਾਟਲੀ, ਡਾ. ਅਵਤਾਰ ਸਿੰਘ ਅਨੇਤਾ, ਸਵਰਨ ਸਿੰਘ, ਪੰਡਤ ਰਾਮ ਨਾਥ, ਬਲਵੰਤ ਸਿੰਘ ਮੋਟੇ, ਅਜਮੇਰ ਸਿੰਘ ਪਧਾਲੇ ਤੋਂ ਇਲਾਵਾ ਬੀਬੀਆਂ ਦੇ ਜੱਥੇ, ਰਾਗੀ ਤੇ ਢਾਡੀ ਜੱਥਿਆਂ ਅਤੇ ਪਤਵੰਤਿਆ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਰਣਜੀਤ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਚ ਰਾਮਗੜ੍ਹੀਆ ਭਾਈਚਾਰੇ ਵੱਲੋਂ ਸ਼ਾਨਦਾਰ ਕਮਿਊਨਿਟੀ ਸੈਂਟਰ ਦਾ ਨਿਰਮਾਣ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਸੁਖਮਿੰਦਰ ਸਿੰਘ ਚਾਨੇ, ਗੁਰਨਾਮ ਸਿੰਘ ਭਮਰਾ, ਚਰਨਜੀਤ ਸਿੰਘ ਪਨੇਸਰ, ਮਨਜੀਤ ਸਿੰੰਘ ਧੰਜਲ, ਅਮਰਜੀਤ ਸਿੰਘ ਘਟਹੌੜਾ, ਹਰਜੀਤ ਸਿੰਘ ਸੋਹਲ, ਟਹਿਲ ਸਿੰਘ ਧੰਜਲ, ਬੀਰ ਸਿੰਘ ਧੰਜਲ, ਸੁਖਦੇਵ ਸਿੰਘ ਕਲਸੀ, ਕੇਸਰ ਸਿੰਘ ਘਟੌਹੜਾ, ਪਰਮਜੀਤ ਸਿੰਘ ਧੀਮਾਨ, ਨਰਾਤਾ ਸਿੰਘ ਵਿਰਦੀ, ਦਲਜੀਤ ਸਿੰਘ ਵਿਰਦੀ, ਗਿਆਨ ਸਿੰਘ, ਦਲੀਪ ਸਿੰਘ, ਹਰਮੇਸ਼ ਲੋਟੇ, ਨਰਿੰਦਰ ਮਾਨ, ਨਿਰਭੈ ਸਿੰਘ ਫੋਰਮੈਨ, ਮਲਕੀਤ ਸਿੰਘ ਭੋਡੇ, ਮੇਵਾ ਸਿੰਘ , ਗੁਰਮੀਤ ਸਿੰਘ, ਕੁਲਦੀਪ ਸਿੰਘ, ਪ੍ਰੇਮ ਸਿੰਘ ਭਮਰਾ, ਬਲਕਾਰ ਸਿੰਘ ਰਸੂਲੜਾ, ਪ੍ਰੀਤਮ ਸਿੰਘ ਰੂੁਪਰਾਏ, ਬੀਬੀ ਹਰਵਿੰਦਰ ਕੌਰ, ਬੀਬੀ ਹਰਜੀਤ ਕੌਰ, ਬੀਬੀ ਬਲਬੀਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਰਾਜਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਇੰਦਰਦੀਪ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS