
ਖੰਨਾ, (ਪਰਮਜੀਤ ਸਿੰਘ ਧੀਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਨਤੀਜੇ ਸ਼ਾਨਦਾਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਨੇ ਦੱਸਿਆ ਕਿ ਬੀ. ਵਾਕ ਹੌਰਟੀਕਲਚਰ ਸਾਇੰਸ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਵਿਦਿਆਰਥਣ ਸਿਮਰਨਜੀਤ ਕੌਰ ਨੇ 95.2 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਗੁਰਪ੍ਰਤਾਪ ਸਿੰਘ ਨੇ 92.2 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਰਿਕਮਨਦੀਪ ਸਿੰਘ ਨੇ 89.6 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ। ਇਸ ਤੋਂ ਇਲਾਵਾ ਸਮਾਜ ਵਿਗਿਆਨ ਵਿਭਾਗ ਵੱਲੋਂ ਅਜੌਕੀ ਪੀੜ੍ਹੀ ਦੀ ਮੋਬਾਈਲ ਫੋਨ ’ਤੇ ਨਿਰਭਰਤਾ ਬਾਰੇ ਲੇਖ ਮੁਕਾਬਲੇ ਕਰਵਾਏ ਗਏ, ਜਿਸ ਵਿਚ 15 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸੁਖਦੇਵ ਸਿੰਘ ਨੇ ਪਹਿਲਾ, ਕਰਮਜੀਤ ਕੌਰ ਨੇ ਦੂਜਾ ਅਤੇ ਜਗਮੋਹਨ ਸਿੰਘ ਤੇ ਅੰਕਿਤਾ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਪ੍ਰਦਾਨ ਕਰਦਿਆਂ ਵਿਭਾਗ ਮੁੱਖੀ ਵਰਿੰਦਰਜੀਤ ਕੌਰ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।





