ਅਕਾਲੀ ਦਲ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ – ਅਸ਼ਵਨੀ ਸ਼ਰਮਾ

37

ਲੁਧਿਆਣਾ, 9 ਮਈ – ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਚੁਣਾਵੀਂ ਦੌਰ ਵਿਚ ਨਹੀਂ ਬਲਕਿ ਸਾਲ ਦੇ ਹਰ ਦਿਨ ਲੋਕਾਂ ਵਿਚ ਵੀ ਵਿਚਰਨ ਵਾਲੀ ਪਾਰਟੀ ਹੈ ਉਨ੍ਹਾਂ ਦੱਸਿਆ ਕਿ 14 ਮਈ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਇਕ ਦਿਨਾ ਪੰਜਾਬ ਦੌਰੇ ਤੇ ਆ ਰਹੇ ਹਨ ਜਿਸ ਵਿਚ ਉਹ ਲੁਧਿਆਣਾ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਜੇ.ਪੀ. ਨੱਡਾ ਦੇ ਦੌਰੇ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ |

Today Now News

Previous articleਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ: ਭਾਰੀ ਮਾਤਰਾ ‘ਚ ਵਿਸਫੋਟਕ ਸਮੱਗਰੀ ਬਰਾਮਦ
Next articleਤਹਿਸੀਲ ਕੰਪਲੈਕਸ ਤਪਾ ਵਿਖੇ ਸਾਬਕਾ ਫ਼ੌਜੀ ਨੇ ਨੰਗੇ ਧੜ ਹੋ ਕੇ ਕੀਤਾ ਪ੍ਰਦਰਸ਼ਨ