
ਨਵੀਂ ਦਿੱਲੀ, 10 ਮਈ – ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ”ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।



