16 C
Chandigarh

TODAY NOW NEWS

Friday, March 20, 2026
HomeBREAKING NEWS^ ਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਕਾਬੂ^ 180...

^ ਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਕਾਬੂ
^ 180 ਸਿਗਨੇਚਰ ਕੈਪਸੂਲ, 80 ਲੀਟਰ ਲਾਹਣ, 76 ਬੋਤਲਾਂ ਸ਼ਰਾਬ,
20 ਨਸ਼ੀਲੀਆਂ ਗੋੋਲੀਆਂ ਅਤੇ 2 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ

ਮਾਨਸਾ, 10 ਮਈ ਗੁਰਜੰਟ ਸਿੰਘ ਬਾਜੇਵਾਲੀਆ/ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਜਸਵੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਲਕੋੋਂ, ਹਾਲ ਆਬਾਦ ਮੱਤੜ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋੋਂ 180 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਅ$ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ^1 ਮਾਨਸਾ ਦੇ ਸ:ਥ: ਸਮਸੇ਼ਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਵਪ੍ਰੀਤ ਸਿੰਘ ਉਰਫ ਸ਼ਨੀ ਪੁੱਤਰ ਅਜੈਬ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 2 ਨਸ਼ੀਲੀਆ ਸੀਸ਼ੀਆ ਮਾਰਕਾ ਓਮਰੈਕਸ ਅਤੇ 20 ਨਸ਼ੀਲੀਆਂ ਗੋੋਲੀਆਂ ਮਾਰਕਾ ਕੈਰੀਸੋੋਮਾ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਰੋਹਿਤ ਕੁਮਾਰ ਉਰਫ ਟਿੱਡਾ ਪੁੱਤਰ ਸਤੀਸ਼ ਕੁਮਾਰ ਅਤੇ ਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਅਨ ਮਾਨਸਾ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਇੱਕ ਮੁਲਜਿਮ ਰੋਹਿਤ ਕੁਮਾਰ ਨੂੰ ਕਾਬੂ ਕਰਕੇ 52 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ, ਦੂਸਰੇ ਮੁਲਜਿਮ ਮਨਦੀਪ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਲਾਡਾ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਰਾਮਪੁਰ ਮੰਡੇਰ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੋਰਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਗੇਹਲੇ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੋਬਿੰਦ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਰਨਾਲਾ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ ਗਈ।
ਜੂਆ ਐਕਟ:
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਮਨੀਸ਼ ਕੁਮਾਰ ਪੁੱਤਰ ਸੀਸ਼ਪਾਲ ਵਾਸੀ ਬਰੇਟਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੌੌਕਾ ਪਰ ਰੇਡ ਕਰਕੇ ਮੁਲਜਿਮ ਨੂੰ ਦੜਾ^ਸੱਟਾ ਲਗਾਉਦਿਆਂ ਮੌੌਕਾ ਤੇ ਕਾਬੂ ਕਰਕੇ 3500/^ਰੁਪਏ ਦੀ ਨਗਦੀ ਜੂਆ ਬਰਾਮਦ ਕੀਤੀ ਗਈ। ਪੁਲਿਸ ਚੌੌਕੀ ਠੂਠਿਆਵਾਲੀ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਪੁੱਤਰ ਮੇਘਰਾਜ ਵਾਸੀ ਖਿਆਲਾ ਕਲਾਂ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੌੌਕਾ ਪਰ ਰੇਡ ਕਰਕੇ ਮੁਲਜਿਮ ਨੂੰ ਦੜਾ^ਸੱਟਾ ਲਗਾਉਦਿਆਂ ਮੌੌਕਾ ਤੇ ਕਾਬੂ ਕਰਕੇ 1630$^ਰੁਪਏ ਦੀ ਨਗਦੀ ਜੂਆ ਬਰਾਮਦ ਕੀਤੀ ਗਈ।
ਐਸ,ਐਸ,ਪੀ,ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ,ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS