17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਦੇ ਮਾਲ ਮੰਤਰੀ ਵੱਲੋਂ ਨਾਇਬ ਤਹਿਸੀਲਦਾਰ ਦੀ ਬੇਵਕਤੀ ਮੌਤ 'ਤੇ ਦੁੱਖ...

ਪੰਜਾਬ ਦੇ ਮਾਲ ਮੰਤਰੀ ਵੱਲੋਂ ਨਾਇਬ ਤਹਿਸੀਲਦਾਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਮਈ:

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਹੈ। ਯਾਦਵਿੰਦਰ ਸਿੰਘ ਨਾਇਬ ਤਹਿਸੀਲਦਾਰ ਵਜੋਂ ਸਾਦਿਕ ਵਿਖੇ ਤਾਇਨਾਤ ਸਨ ਅਤੇ ਉਹ ਫ਼ਰੀਦਕੋਟ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ।

ਆਪਣੇ ਸ਼ੋਕ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ, “ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਦੇ ਦੇਹਾਂਤ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ। ਮੈਂ ਯਾਦਵਿੰਦਰ ਸਿੰਘ ਦੀ ਡਿਊਟੀ ਪ੍ਰਤੀ ਸਮਰਪਣ ਦੀ ਭਾਵਨਾ ਅਤੇ ਲਗਨ ਨੂੰ ਸਲਾਮ ਕਰਦਾ ਹਾਂ ਕਿਉਂਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਸਨ।”

ਦੁਖੀ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨੂੰ ਇਹ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

Today Now News

RELATED ARTICLES
- Advertisment -

POPULAR POSTS