17.4 C
Chandigarh

TODAY NOW NEWS

Friday, March 20, 2026
HomeBREAKING NEWSਭਗਵੰਤ ਮਾਨ ਵੱਲੋਂ ਸਰਕਾਰੀ ਜਾਂ ਪੰਚਾਇਤੀ ਜਮੀਨਾਂ ‘ਤੇ ਨਾਜਾਇਜ ਕਬਜੇ ਕਰਨ ਵਾਲਿਆਂ...

ਭਗਵੰਤ ਮਾਨ ਵੱਲੋਂ ਸਰਕਾਰੀ ਜਾਂ ਪੰਚਾਇਤੀ ਜਮੀਨਾਂ ‘ਤੇ ਨਾਜਾਇਜ ਕਬਜੇ ਕਰਨ ਵਾਲਿਆਂ ਨੂੰ 31 ਮਈ ਤੱਕ ਜ਼ਮੀਨ ਸਰਕਾਰ ਦੇ ਸਪੁਰਦ ਕਰਨ ਦੀ ਚਿਤਾਵਨੀ

ਚੰਡੀਗੜ, :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ ਜਾਂ ਪੰਚਾਇਤੀ ਜਮੀਨਾਂ ‘ਤੇ ਨਾਜਾਇਜ ਕਬਜਾ ਕਰਨ ਵਾਲੇ ਸਾਰੇ ਕਾਬਜ਼ਕਾਰਾਂ ਨੂੰ 31 ਮਈ ਤੱਕ ਜਮੀਨ ਸਰਕਾਰ ਨੂੰ ਸੌਂਪਣ ਲਈ ਸਖਤ ਚਿਤਾਵਨੀ ਦਿੱਤੀ ਹੈ।
ਇੱਕ ਟਵੀਟ ਵਿੱਚ ਭਗਵੰਤ ਮਾਨ ਨੇ ਸਿਆਸਤਦਾਨਾਂ, ਅਫਸਰਾਂ ਜਾਂ ਹੋਰ ਰਸੂਖਦਾਰਾਂ ਸਮੇਤ ਕਿਸੇ ਵੀ ਵਿਅਕਤੀ ਤੋਂ ਅਜਿਹੀਆਂ ਜਮੀਨਾਂ ਤੋਂ ਨਾਜਾਇਜ ਕਬਜ਼ਾ ਛੁਡਵਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਅੱਗੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਜਮੀਨਾਂ ਸਵੈ-ਇੱਛਾ ਨਾਲ ਸਪੁਰਦ ਨਹੀਂ ਕੀਤੀਆਂ ਜਾਂਦੀਆਂ ਹਨ ਤਾਂ ਸਰਕਾਰ ਅਜਿਹੇ ਕਸੂਰਵਾਰ ਲੋਕਾਂ ਵਿਰੁੱਧ ਨਵੇਂ ਸਿਰਿਓਂ ਐਫਆਈਆਰ ਦਰਜ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਕਬਜੇ ਵਾਲੀਆਂ ਜਮੀਨਾਂ ਦੀਆਂ ਪਿਛਲੀਆਂ ਦੇਣਦਾਰੀਆਂ ਵਸੂਲਣ ਲਈ ਮਜਬੂਰ ਹੋਵੇਗੀ।

Today Now News

RELATED ARTICLES
- Advertisment -

POPULAR POSTS