17.4 C
Chandigarh

TODAY NOW NEWS

Friday, March 20, 2026
HomeBREAKING NEWSਪਿੰਡ ਰਾਹਲ-ਚਾਹਲ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪਿੰਡ ਰਾਹਲ-ਚਾਹਲ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੋਹਲਾ ਸਾਹਿਬ, :- ਚੋਹਲਾ ਸਾਹਿਬ ਦੇ ਨਜ਼ਦੀਕੀ ਪਿੰਡ ਰਾਹਲ-ਚਾਹਲ ਵਿਖੇ ਬੀਤੀ ਰਾਤ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਮ੍ਰਿਤਕ ਦਲੇਰ ਸਿੰਘ ਪੁੱਤਰ ਗੁਰਨੇਕ ਸਿੰਘ ਵਾਸੀ ਪਿੰਡ ਰਾਹਲ-ਚਾਹਲ ਜੋ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨੇੜਲੇ ਪਿੰਡ ਡੇਹਰਾ ਸਾਹਿਬ ਤੋਂ ਕੁਝ ਸਮਾਨ ਲੈ ਕੇ ਆਪਣੇ ਪਿੰਡ ਰਾਹੁਲ ਚਾਹਲ ਨੂੰ ਵਾਪਸ ਪਰਤ ਰਿਹਾ ਸੀ ਕਿ ਉਸ ਦੇ ਪਿੱਛੇ ਆ ਰਹੇ ਮੋਟਰਸਾਈਕਲ ਸਵਾਰ ਕੁੱਝ ਵਿਅਕਤੀਆਂ ਵਲੋਂ ਨੌਜਵਾਨ ਦਲੇਰ ਸਿੰਘ ‘ਤੇ ਆਪਣੇ ਰਿਵਾਲਵਰਾਂ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਉਸ ਦੀ ਛਾਤੀ ਅਤੇ ਸਰੀਰ ਦੇ ਹੋਰ ਅੰਗਾਂ ਉਪਰ ਲੱਗੀਆਂ। ਨਜ਼ਦੀਕੀ ਘਰਾਂ ਵਾਲਿਆਂ ਨੇ ਗੋਲੀਆਂ ਦੀ ਆਵਾਜ਼ ਸੁਣ ਕੇ ਜਦ ਸੜਕ ਉਪਰ ਆ ਕੇ ਦੇਖਿਆ ਤਾਂ ਨੌਜਵਾਨ ਖ਼ੂਨ ਨਾਲ ਲਥਪਥ ਸੜਕ ਉਪਰ ਪਿਆ ਸੀ, ਜਿਸ ਨੂੰ ਪਹਿਚਾਣ ਕੇ ਉਨ੍ਹਾਂ ਤੁਰੰਤ ਉਸ ਦੇ ਘਰ ਵਾਲਿਆਂ ਨੂੰ ਸੂਚਿਤ ਕੀਤਾ ਅਤੇ ਉਸ ਨੂੰ ਇਲਾਜ ਲਈ ਤਰਨਤਾਰਨ ਦੇ ਇਕ ਨਿੱਝੀ ਹਸਪਤਾਲ ਵਿਖੇ ਲਿਜਾਇਆ ਗਿਆ , ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

Today Now News

RELATED ARTICLES
- Advertisment -

POPULAR POSTS