ਫਤਹਿਗੜ੍ਹ ਸਾਹਿਬ 14 ਮਈ,
*ਸ੍ਰੀ ਨਿਰਭਓ ਸਿੰਘ ਗਿੱਲ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬੑ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁੱਲ 12 ਲੋਕ ਅਦਾਲਤ ਦੇ ਬੈਂਚ ਲੱਗੇ ਸਨ। ਜਿਸ ਵਿੱਚ ਸਾਰੇ ਪ੍ਰਕਾਰ ਨਾਲ ਸਬੰਧਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫੌਜ਼ਦਾਰੀ ਕੇਸ, ਚੈਕ ਬਾਉਂਸ ਦੇ ਕੇਸ, ਮੋਟਰ ਐਕਸੀਡੈਂਟ ਕੇਸ, ਵਿਵਾਹਿਕ ਅਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ , ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀ ਲੰਬਿਤ ਕੇਸ ਫੈਸਲੇ ਲਈ ਰੱਖੇ ਗਏ ਸਨ, ਇਸ ਵਾਰ ਚੈੱਕ ਬਾਉਂਸ ਦੇ ਕੇਸ ਵੱਡੀ ਗਿਣਤੀ ਵਿੱਚ ਰੱਖੇ ਗਏ ਸਨ।
ਸ੍ਰੀ ਨਿਰਭਓ ਸਿੰਘ ਗਿੱਲ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਜੀਆਂ ਨੇ ਦੱਸਿਆ ਕਿ ਅੱਜ ਦੀ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਦੇ ਕੇਸਾਂ ਨੂੰ ਮਿਲਾ ਕੇ ਕੁੱਲ 2111 ਕੇਸਾਂ ਵਿਚੋਂ 1691 ਕੇਸਾਂ ਦਾ ਨਿਬੇੜਾ ਕੀਤਾ ਗਿਆ ਅਤੇ ਅੱਜ ਕੁੱਲ 135070625/-ਰਕਮ ਦੇ ਐਵਾਰਡ ਪਾਸ ਕੀਤੇ ਗਏ ਹਨ। ਇਸ ਲੋਕ ਅਦਾਲਤ ਵਿੱਚ ਪਾਰਟੀਆਂ ਅਤੇ ਵਕੀਲਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸ੍ਰੀ ਨਿਰਭਓ ਸਿੰਘ ਗਿੱਲ ਜੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 4 ਝਗੜ ਰਹੇ ਵਿਵਾਹਿਕ ਜੋੜਿਆਂ ਨੂੰ ਸਮਝਾ ਕੇ ਇਕੱਠੇ ਕੀਤੇ ਗਿਆ ਅਤੇ ਉਹਨਾਂ ਦਾ ਵਿਵਾਹਿਕ ਜੀਵਨ ਫਿਰ ਤੋਂ ਖੁਸ਼ੀਆਂ ਭਰਿਆ ਹੋ ਗਿਆ। ਚੈੱਕ ਬਾਊਂਸ ਕੇਸਾਂ ਨਾਲ ਸਬੰਧਤਿ ਪੰਜ ਸਾਲਾਂ ਤੋਂ ਵੀ ਵੱਧ ਪੁਰਾਣੇ 3 ਕੇਸਾਂ ਨੂੰ ਵੀ ਇਸ ਲੋਕ ਅਦਾਲਤ ਵਿੱਚ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਨਿਪਟਾਇਆ ਗਿਆ। ਇਕੋ ਪਿੰਡ ਦੇ ਵਸਨੀਕਾਂ ਦਾ ਇੱਕ ਜਮੀਨ ਨਾਲ ਸਬੰਧਿਤ ਪੁਰਾਣਾ ਕੇਸ ਵੀ ਇਸ ਲੋਕ ਅਦਾਲਤ ਵਿੱਚ ਨਿਬੇੜਿਆ ਗਿਆ।
ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਆਮ ਪਬਲਿਕ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।
ਜਾਰੀ ਕਰਤਾ
ਬਲਰਾਜ ਸਿੰਘ, ਜੂਨੀਅਰ ਅਸਿਸਟੈਂਟ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਰਫੋਂ
Phone 9872990651






