17.1 C
Chandigarh

TODAY NOW NEWS

Thursday, March 19, 2026
HomeBREAKING NEWSਮੁਆਫ਼ੀ ਮੰਗਣ ਤੋਂ ਬਾਅਦ ਵੀ ਵਧੀਆਂ ਭਾਰਤੀ ਸਿੰਘ ਦੀਆਂ ਮੁਸ਼ਕਿਲਾਂ, ਅੰਮ੍ਰਿਤਸਰ 'ਚ...

ਮੁਆਫ਼ੀ ਮੰਗਣ ਤੋਂ ਬਾਅਦ ਵੀ ਵਧੀਆਂ ਭਾਰਤੀ ਸਿੰਘ ਦੀਆਂ ਮੁਸ਼ਕਿਲਾਂ, ਅੰਮ੍ਰਿਤਸਰ ‘ਚ ਕੇਸ ਦਰਜ

ਅੰਮ੍ਰਿਤਸਰ – ਦਾੜ੍ਹੀ ਅਤੇ ਮੁੱਛਾਂ ‘ਤੇ ਟਿੱਪਣੀ ਕਰਨ ਤੋਂ ਬਾਅਦ ਭਾਰਤੀ ਸਿੰਘ ਨੇ ਮੁਆਫ਼ੀ ਵੀ ਮੰਗ ਲਈ ਹੈ ਪਰ ਫਿਰ ਵੀ ਭਾਰਤੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਭਾਰਤੀ ਸਿੰਘ ਨੇ ਆਪਣੀ ਟਿੱਪਣੀ ਲਈ ਮੁਆਫ਼ੀ ਮੰਗ ਲਈ ਸੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਸ਼ਿਕਾਇਤ ‘ਤੇ ਉਸ ਖਿਲਾਫ਼ ਥਾਣਾ ਈ-ਡਵੀਜ਼ਨ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਨੇ ਮਾਮਲਾ ਦਰਜ ਕਰਵਾਉਣ ਨੂੰ ਲੈ ਕੇ ਕਿਹਾ ਕਿ ਉਸ ਨੇ ਭਾਰਤੀ ਸਿੰਘ ਖਿਲਾਫ਼ ਕੇਸ ਦਰਜ ਕਰਵਾਇਆ ਹੈ। ਐਸਜੀਪੀਸੀ ਨੇ ਕਿਹਾ ਕਿ ਵੀਡੀਓ ਵਿਚ ਭਾਰਤੀ ਸਿੰਘ ਨੂੰ ਸਿੱਖਾਂ ਦੇ ਸਰੂਪ ਦਾੜ੍ਹੀ ਅਤੇ ਮੁੱਛਾਂ ’ਤੇ ਟਿੱਪਣੀ ਕਰਦਿਆਂ ਸਪਸ਼ਟ ਦੇਖਿਆ ਜਾ ਸਕਦਾ ਹੈ। ਸਪਸ਼ਟ ਹੈ ਕਿ ਭਾਰਤੀ ਨੇ ਇਹ ਸ਼ਬਦਾਵਲੀ ਜਾਣਬੁੱਝ ਕੇ ਵਰਤੀ ਹੈ।ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਦੇਰ ਸ਼ਾਮ ਥਾਣਾ ਈ-ਡਵੀਜ਼ਨ ਵਿੱਚ ਭਾਰਤੀ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਈ-ਡਵੀਜ਼ਨ ਦੇ ਐੱਸਐੱਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਭਾਰਤੀ ਸਿੰਘ ਖ਼ਿਲਾਫ਼ ਆਈਪੀਸੀ-295ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਭਾਰਤੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਜਿਸ ਵਿਚ ਭਾਰਤੀ ਸਿੰਘ ਨੇ ਦਾੜ੍ਹੀ ਅਤੇ ਮੁੱਛਾਂ ‘ਤੇ ਟਿੱਪਣੀ ਕੀਤੀ ਸੀ। ਉਸ ਨੇ ਕਿਹਾ ਸੀ ਦਾੜ੍ਹੀ-ਮੁੱਛ ਦੇ ਬਹੁਤ ਫ਼ਾਇਦੇ ਹਨ, ਦੁੱਧ ਪੀਓ ਤੇ ਦਾੜ੍ਹੀ ਮੂੰਹ ’ਚ ਪਾਓ ਤਾਂ ਸੇਵੀਆਂ ਦਾ ਸੁਆਦ ਆਉਂਦਾ ਹੈ। ਮੇਰੀਆਂ ਸਹੇਲੀਆਂ ਦੇ ਪਤੀਆਂ ਦੀ ਲੰਬੀ ਦਾੜ੍ਹੀ ਹੈ। ਸਾਰਾ ਦਿਨ ਉਹ ਦਾੜ੍ਹੀ ’ਚੋਂ ਜੂੰਆਂ ਕੱਢਦੀਆਂ ਰਹਿੰਦੀਆਂ ਹਨ। ਇਸ ਬਿਆਨ ਤੋਂ ਬਾਅਦ ਉਸ ਦਾ ਕਾਫ਼ੀ ਵਿਰੋਧ ਵੀ ਹੋਇਆ ਤੇ ਹੁਣ ਮੁਆਫ਼ੀ ਮੰਗਣ ਤੋਂ ਬਾਅਦ ਵੀ ਉਸ ਖਿਲਾਫ਼ ਪਰਚਾ ਦਰਜ ਹੋ ਗਿਆ ਹੈ।

Today Now News

RELATED ARTICLES
- Advertisment -

POPULAR POSTS