ਮੋਹਾਲੀ 17 ਮਈ ( ) :
ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਦਾਅ ਤੇ ਲੱਗ ਗਿਆ ਹੈ ਕਿਉਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਬਕਾਇਆ 75 % ਫੀਸ ਤੁਰੰਤ ਜਮ੍ਹਾਂ ਕਰਵਾਉਣ ਦੇ ਲਈ ਕਿਹਾ ਗਿਆ ਹੈ ,ਇਹ ਗੱਲ ਪ੍ਰਸਿੱਧ ਐਕਟੀਵਿਸਟ ਅਤੇ ਨੈਸ਼ਨਲ ਟਰੇਡ ਯੂਨੀਅਨ ਆਫ ਇੰਡੀਆ ਦੇ ਸੂਬਾ ਜਨਰਲ ਸਕੱਤਰ ਰਾਜਕਰਨ ਸਿੰਘ ਬੈਦਵਾਨ ਸੋਹਣਾ ਨੇ ਕਹੀ, ਰਾਜਕਰਨ ਸਿੰਘ ਬੈਦਵਾਣ ਸੋਹਾਣਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਵੱਲੋਂ ਪਹਿਲਾਂ 25 ਪ੍ਰਤਿਸ਼ਤ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਜਦਕਿ ਬਾਕੀ ਰਹਿੰਦੀ 75% ਇਸ ਸਕਾਲਰਸ਼ਿਪ ਸਕੀਮ ਦੇ ਤਹਿਤ ਸਰਕਾਰ ਵੱਲੋਂ ਅਦਾ ਕੀਤੀ ਜਾਂਦੀ ਸੀ, ਜੋ ਕਿ ਨਹੀਂ ਕੀਤੀ ਗਈ ਅਤੇ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਤੋਂ ਸਾਫ ਮਨ੍ਹਾ ਕਰ ਦਿੱਤਾ ਗਿਆ ਹੈ
ਇਸ ਸਬੰਧੀ ਗੱਲ ਕਰਦਿਆਂ ਵੈਦਬਾਣ ਸੋਹਣਾ ਨੇ ਕਿਹਾ ਕਿ ਜਦੋਂ ਤਕ ਇਨ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਮਿਲਦੀ, ਉਦੋਂ ਤੱਕ ਉਹ ਇਹਨਾਂ ਦੇ ਨਾਲ ਸੰਘਰਸ਼ ਵਿੱਚ ਰਹਿਣਗੇ, ਉਨ੍ਹਾਂ ਕਿਹਾ ਕਿ ਇਸ ਸਬੰਧੀ ਐਨ ਐਸ ਯੂ ਆਈ ਦੇ ਵੱਲੋਂ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਡਿਗਰੀਆਂ, ਨੰਬਰ ਕਾਰਡ ਤੁਰੰਤ ਜਾਰੀ ਕੀਤੇ ਜਾਣ ਤਾਂ ਕਿ ਇਹ ਵਿਦਿਆਰਥੀ ਅਗ਼ਵਾ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਲਈ ਆਪਣੇ ਦਾਖਲਾ ਕਰਵਾ ਸਕਣ,
ਇਸ ਮੌਕੇ ਤੇ ਰਾਜ ਕਰਨ ਸਿੰਘ ਬੈਦਵਾਣ ਸੋਹਾਣਾ ਦੇ ਨਾਲ ਵਿਦਿਆਰਥੀ ਹਰਕੀਰਤ ਸਿੰਘ, ਹਰਚਰਨ ਸਿੰਘ ,ਗੁਰਪ੍ਰੀਤ ਸਿੰਘ, ਸਿਮਰਨ ਕਲਸੀ ਵੀ ਹਾਜ਼ਰ ਸਨ,




