16.8 C
Chandigarh

TODAY NOW NEWS

Friday, March 20, 2026
HomeBREAKING NEWSਡਿਪਟੀ ਕਮਿਸ਼ਨਰ ਵੱਲੋਂ ਡੀ.ਬੀ.ਈ.ਈ. ਵਿਖੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਡੀ.ਬੀ.ਈ.ਈ. ਵਿਖੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਲੁਧਿਆਣਾ, 17 ਮਈ (000) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਨੇ ਬੀਤੀ ਸ਼ਾਮ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਅੱਪਗ੍ਰੇਡ ਕੀਤੀ ਲਾਇਬ੍ਰੇਰੀ-ਕਮ-ਕੋਚਿੰਗ ਸੈਂਟਰ ਦਾ ਉਦਘਾਟਨ ਕੀਤਾ। ਉਦਘਾਟਨ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਮਿਨਾਕਸ਼ੀ ਸ਼ਰਮਾ, ਈ.ਜੀ.ਐਸ.ਡੀ.ਟੀ.ਓ ਸ੍ਰੀ ਸੁਖਮਨ ਮਾਨ ਅਤੇ ਡੀ.ਬੀ.ਈ.ਈ. ਲੁਧਿਆਣਾ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ।

ਨਵੀਂ ਲਾਇਬ੍ਰੇਰੀ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀਆਂ ਸਰਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਅਤੇ ਅਪਡੇਟ ਕੀਤੀ ਰੀਡਿੰਗ ਸਮੱਗਰੀ ਦੇ ਨਾਲ-ਨਾਲ ਉਮੀਦਵਾਰਾਂ ਨੂੰ ਆਨਲਾਈਨ ਕੋਚਿੰਗ ਪ੍ਰਦਾਨ ਕਰਨ ਦੀਆਂ ਸਹੂਲਤਾਂ ਨਾਲ ਵੀ ਲੈਸ ਹੈ। ਨਵੀਂ ਲਾਇਬ੍ਰੇਰੀ-ਕਮ-ਕੋਚਿੰਗ ਸੈਂਟਰ ਨੂੰ ਡੀ.ਬੀ.ਈ.ਈ. ਦਫ਼ਤਰ ਵਿਖੇ ਵਿਦਿਆਰਥੀਆਂ ਦੀ ਆਨਲਾਈਨ ਅਤੇ ਆਫਲਾਈਨ ਕੋਚਿੰਗ ਪ੍ਰਾਪਤ ਕਰਨ ਲਈ ਬੈਠਣ ਦੀ ਸਮਰੱਥਾ ਵਧਾਉਣ ਲਈ ਅਪਗ੍ਰੇਡ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS