17.4 C
Chandigarh

TODAY NOW NEWS

Friday, March 20, 2026
HomeBREAKING NEWSਟੈਕਸਸ ਦੀ ਮਾਰਕਿਟ ਵਿਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ...

ਟੈਕਸਸ ਦੀ ਮਾਰਕਿਟ ਵਿਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖਮੀ

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ ਵਿਚ ਹੋਈ ਗੋਲੀਬਾਰੀ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ ਵਿਚਾਲੇ ਹੋਏ ਝਗੜੇ ਉਪਰੰਤ ਮਾਮਲਾ ਵਿਗੜ ਗਿਆ ਤੇ ਦੋਨਾਂ ਪਾਸਿਆਂ ਤੋਂ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ। ਉਨਾਂ ਕਿਹਾ ਕਿ ਜ਼ਖਮੀਆਂ ਵਿਚ ਦੋਨਾਂ ਧਿਰਾਂ ਦੇ ਲੋਕ ਸ਼ਾਮਲ ਹਨ। ਹਾਲਾਂ ਕਿ ਜ਼ਖਮੀਆਂ ਦੀ ਅਸਲ ਗਿਣਤੀ ਬਾਰੇ ਪਤਾ ਨਹੀਂ ਲੱਗ ਸਕਿਆ ਪਰੰਤੂ ਘੱਟੋ ਘੱਟ ਤਿੰਨ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਘਟਨਾ ਸਮੇ ਮਾਰਕਿਟ ਵਿਚ ਗਾਹਕਾਂ ਦੀ ਭਾਰੀ ਭੀੜ ਸੀ। ਫਲੀਅ ਮਾਰਕਿਟ ਡਾਊਨ ਟਾਊਨ ਹੋਸਟਨ ਤੋਂ ਤਕਰੀਬਨ 12 ਮੀਲ ਦੂਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅਜੇ ਤੱਕ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿਚ ਨਹੀਂ ਲਿਆ।

Today Now News

RELATED ARTICLES
- Advertisment -

POPULAR POSTS