17.4 C
Chandigarh

TODAY NOW NEWS

Friday, March 20, 2026
HomeBREAKING NEWSਬੱਸਾਂ ’ਚ ਸਫਰ ਕਰਨ ਵਾਲੇ ਹੋ ਜਾਓ ਸਾਵਧਾਨ !

ਬੱਸਾਂ ’ਚ ਸਫਰ ਕਰਨ ਵਾਲੇ ਹੋ ਜਾਓ ਸਾਵਧਾਨ !

ਪਨਬੱਸ ਠੇਕਾ ਮੁਲਾਜ਼ਮਾਂ ਵੱਲੋਂ ਕੀਤੇ ਗਏ ਹੜਤਾਲ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੀਤੇ ਦਿਨ 12 ਵਜੇ ਤੱਕ ਦਾ ਸਮਾਂ ਵਿਭਾਗ ਨੂੰ ਦਿੱਤਾ ਗਿਆ ਸੀ ਅਤੇ ਇਹ ਮੰਗ ਕੀਤੀ ਗਈ ਸੀ ਕਿ ਬਿਨਾਂ ਮਤਲਬ ਤਿੰਨ ਮੁਲਾਜ਼ਮਾਂ ਨੂੰ ਫਾਰਗ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਕੰਮ ’ਤੇ ਬੁਲਾਇਆ ਜਾਵੇ। ਕੱਚੇ ਮੁਲਾਜ਼ਮਾਂ ਨੇ ਗੱਲਬਾਤ ਦੌਰਾਨ ਆਪਣਾ ਦੁੱਖ ਜ਼ਾਹਰ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਨਵੀਂ ਸਰਕਾਰ ਨਵੀਂ ਉਮੀਦ ਨਾਲ ਜਨਤਾ ਵੱਲੋਂ ਚੁਣੀ ਗਈ ਸੀ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਉਸੇ ਤਰ੍ਹਾਂ ਹੀ ਲਟਕ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ 12 ਵਜੇ ਤੋਂ 2 ਵਜੇ ਤੱਕ ਯਾਨੀ ਦੋ ਘੰਟੇ ਦੀ ਅਸਥਾਈ ਹੜਤਾਲ ਦਾ ਐਲਾਨ ਕੀਤਾ ਸੀ ਪਰ ਪਨਬਸ ਕੱਚੇ ਵਰਕਰਾਂ ਵੱਲੋਂ ਸਥਾਈ ਹੜਤਾਲ ਕੀਤੀ ਗਈ ਹੈ।ਉਨ੍ਹਾਂ ਐਲਾਨ ਕੀਤਾ ਕਿ ਜੇਕਰ ਚੰਡੀਗੜ੍ਹ ਪਨਬਸ ਡੀਪੂ ਤੋਂ ਧੱਕੇ ਨਾਲ ਫਾਰਗ ਕੀਤੇ ਗਏ ਤਿੰਨ ਮੁਲਜ਼ਮਾਂ ਨੂੰ ਮੁੜ ਡਿਊਟੀ ਤੇ ਨਾ ਬੁਲਾਇਆ ਗਿਆ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਇਹ ਹੜਤਾਲ ਅਤੇ ਸੰਘਰਸ਼ ਲਗਾਤਾਰ ਜਾਰੀ ਰੱਖਣਗੇ।

Today Now News

RELATED ARTICLES
- Advertisment -

POPULAR POSTS