
ਰਿਸ਼ੀਕੇਸ਼, 19 ਮਈ ) – ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੇ ਲਈ ਅੱਜ ਰਿਸ਼ੀਕੇਸ਼ ਤੋਂ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਦੌਰਾਨ ਰਿਸ਼ੀਕੇਸ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਰਾਜਪਾਲ ਗੁਰਮੀਤ ਸਿੰਘ, ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਸਮੇਤ ਹੋਰ ਵੱਖ-ਵੱਖ ਸ਼ਖ਼ਸੀਅਤਾਂ ਅਤੇ ਸੰਗਤ ਨੇ ਸ਼ਿਰਕਤ ਕੀਤੀ।






