16 C
Chandigarh

TODAY NOW NEWS

Friday, March 20, 2026
HomeBREAKING NEWSਆਪਣੇ ਹੱਕਾ ਦੀ ਪ੍ਰਾਪਤੀ ਲਈ ਸੰਘਰਸ਼ ਲਈ ਅੱਗੇ ਆਉਣਾ ਸਮੇਂ ਦੀ ਮੁੱਖ...

ਆਪਣੇ ਹੱਕਾ ਦੀ ਪ੍ਰਾਪਤੀ ਲਈ ਸੰਘਰਸ਼ ਲਈ ਅੱਗੇ ਆਉਣਾ ਸਮੇਂ ਦੀ ਮੁੱਖ ਮੰਗ ਜੱਥੇਬੰਦੀਆਂ
ਨਰੇਗਾ ਮਜ਼ਦੂਰਾਂ ਨੇ ਸੰਘਰਸ਼ੀ ਸਾਥੀਆਂ ਨੇ ਸੰਘਰਸ਼ ਦੀ ਹਮਾਇਤ ਕੀਤੀ।

ਮਾਨਸਾ ( ਗੁਰਜੰਟ ਸਿੰਘ ਬਾਜੇਵਾਲੀਆ) ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਲਈ ਅੱਗੇ ਆਉਣਾ ਸਮੇਂ ਦੀ ਮੰਗ ਹੈ ਕਿਉਂਕਿ ਵਰਤਮਾਨ ਸਮੇਂ ਵਿੱਚ ਕਿਰਤੀ ਲੋਕਾਂ ਦੀ ਵੰਡ ਕਰਕੇ ਸਮੇਂ ਦੀਆਂ ਹਾਕਮ ਸਰਕਾਰਾਂ ਬੇਰਜੁਗਾਰੀ ਵੱਲ ਧੱਕ ਰਹੀਆਂ ਹਨ ਅਤੇ ਇੱਕਲੇ ਵੱਖ-2 ਫਿਰਖੀਆ ਤੇ ਅਧਾਰਿਆ ਵਿੱਚ ਕੰਮ ਕਰਨ ਵਾਲੇ ਕਾਮੇ ਦਿਨੋ-ਦਿਨ ਠੇਕੇਦਾਰੀ ਸਿਸਟਮ ਅਤੇ ਅਜਾਰੇਦਾਰ ਘਰਾਣਿਆ ਦੇ ਗੁਲਾਮ ਬਣ ਕੇ ਰਹਿ ਗਏ। ਜਿਸ ਕਰਕੇ ਅੱਜ ਦੇ ਸਮੇਂ ਵਿੱਚ ਰੁਜ਼ਗਾਰ ਲਈ ਇੱਕਠੇ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਬਲਵੰਤ ਸਿੰਘ ਭੈਣੀ ਬਾਘਾ ਨਰੇਗਾ ਵਰਕਰਾਂ ਅਤੇ ਖੇਤ ਮਜ਼ਦੂਰ ਆਗੂ ਵੀਰਪਾਲ ਕੌਰ ਅਤੇ ਸੋਮਾ ਕੌਰ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਜਲ ਸ੍ਰੌਤ ਮਹਿਕਮੇ ਸਮੇਤ ਹੋਰ ਅਦਾਰਿਆਂ ਵਿੱਚ ਠੇਕੇਦਾਰੀ ਸਿਸਟਮ ਤਹਿਤ ਕੰਮ ਕਰਦੇ ਬਿਨ੍ਹਾਂ ਕਾਰਨ ਕੱਢੇ ਗਏ ਮੁਲਜ਼ਮਾਂ ਨੂੰ ਇਨਸਾਫ ਦਿਵਆਉਣ ਲਈ ਸੰਘਰਸ਼ ਵਿੱਚ ਸ਼ਾਮਿਲ ਹੋਏ ਹਾਂ। ਸੰਘਰਸ਼ੀ ਸਾਥੀਆਂ ਮਹਿਕਮੇ ਦੇ ਦਫ਼ਤਰ ਅੱਗੇ ਲਗਾਤਾਰ ਧਰਨਾ 10ਵੇਂ ਦਿਨ ਵੀ ਜਾਰੀ ਰਿਹਾ। ਪੰਜਾਬ ਖੇਤ ਮਜ਼ਦੂਰ ਸਭਾ ਦੇ ਸਵਾਈ ਮੀਤ ਪ੍ਰਧਾਨ ਕਿਸ਼ਨ ਸਿੰਘ ਚੌਹਾਨ ਨੇ ਕਿਹਾ ਕਿ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਜੱਥੇਬੰਦੀਆਂ ਦੀ ਇੱਕਤਰਤਾ ਕਰਕੇ ਤਿੱਖੇ ਸੰਘਰਸ਼ ਦਾ ਬਿਗਲ ਬਜਾਇਆ ਜਾਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾਂ ਧਰਨਾਕਾਰੀਆਂ ਹਰਪ੍ਰੀਤ ਸਿੰਘ, ਹਰਮੇਲ ਸਿੰਘ ਨੇ ਜੱਥੇਬੰਦੀਆਂ ਦਾ ਧੰਨਵਾਦ ਕੀਤਾ।

Today Now News

RELATED ARTICLES
- Advertisment -

POPULAR POSTS