17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬੀ ਗਾਇਕਾ ਕੌਰ ਬੀ ਦੀਆਂ ਵਧੀਆਂ ਮੁਸ਼ਕਲਾਂ

ਪੰਜਾਬੀ ਗਾਇਕਾ ਕੌਰ ਬੀ ਦੀਆਂ ਵਧੀਆਂ ਮੁਸ਼ਕਲਾਂ

ਲਹਿਰਾਗਾਗਾ : ਪੰਜਾਬੀ ਗਾਇਕਾ ਕੌਰ ਬੀ ਦਾ ਘਰ ਪੰਚਾਇਤੀ ਜ਼ਮੀਨ ਦੇ ਘੇਰੇ ‘ਚ ਆ ਗਿਆ ਹੈ,ਜਿਸ ਕਾਰਨ ਉਹਨਾਂ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਕੁਲਵੰਤ ਸਿੰਘ ਨਵਾਂਗਾਓਂ ਨੇ ਦੱਸਿਆ ਕਿ ਸਰਕਾਰ ਦੇ ਨਿਯਮਾਂ ਮੁਤਾਬਕ ਕਰਵਾਈ ਵਾਹੀਯੋਗ ਜ਼ਮੀਨ ਦੀ ਮਿਣਤੀ ਮੁਤਾਬਕ ਕਰਤਾਰ ਸਿੰਘ ਹੋਤੀਪੁਰ, ਗਾਇਕ ਕੌਰ ਬੀ ਦੇ ਪਰਿਵਾਰ ਤੇ ਅਮਰਜੀਤ ਸਿੰਘ ਹੋਤੀਪੁਰ ਨੇ ਪੰਚਾਇਤ ਦੀ ਵਾਹੀਯੋਗ ਜ਼ਮੀਨ ‘ਤੇ ਆਪਣਾ ਕਬਜ਼ਾ ਕਰ ਕੇ ਖੇਤੀ ਕਰ ਰਹੇ ਹਨ। ਸਰਪੰਚ ਨੇ ਕਿਹਾ ਕਿ ਇਸ ਤੋਂ ਇਲਾਵਾ ਕੌਰ ਬੀ ਦੇ ਪਰਿਵਾਰ ਨੇ ਪੰਚਾਇਤੀ ਜ਼ਮੀਨ ‘ਤੇ ਕੋਠੀ ਪਾਈ ਹੋਈ ਹੈ। ਜਦੋਂ ਇਸ ਸਬੰਧੀ ਜਿੰਮੀਦਾਰ ਕਰਤਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਇਸ ਫ਼ੈਸਲੇ ਨਾਲ ਸਹਿਮਤ ਹਾਂ, ਜੇ ਸਾਡੇ ਕੋਲ ਪੰਚਾਇਤ ਦੀ ਵਾਹੀਯੋਗ ਜ਼ਮੀਨ ਸੀ, ਉਸਦਾ ਕਬਜ਼ਾ ਛੱਡ ਰਹੇ ਹਾਂ।

ਜਦੋਂ ਇਸ ਸਬੰਧੀ ਕੌਰ ਬੀ ਦੇ ਭਰਾ ਗੁਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪੰਚਾਇਤੀ ਜ਼ਮੀਨ ਛੁਡਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ। ਅਸੀਂ ਸਰਕਾਰ ਦੇ ਨਿਯਮਾਂ ਨੂੰ ਸਿਰ ਮੱਥੇ ਮੰਨਦੇ ਹਾਂ ਤੇ ਸਰਕਾਰੀ ਫ਼ੈਸਲੇ ਨਾਲ ਸਹਿਮਤ ਹਾਂ।

Today Now News

RELATED ARTICLES
- Advertisment -

POPULAR POSTS