17.4 C
Chandigarh

TODAY NOW NEWS

Friday, March 20, 2026
HomeBREAKING NEWSਨਵਜੋਤ ਸਿੰਘ ਸਿੱਧੂ ਦਾ ਕ੍ਰਿਕਟ ਵਰਗਾ ਹੀ ਰਿਹਾ ਸਿਆਸੀ ਸਫਰ , ਹਮੇਸ਼ਾ...

ਨਵਜੋਤ ਸਿੰਘ ਸਿੱਧੂ ਦਾ ਕ੍ਰਿਕਟ ਵਰਗਾ ਹੀ ਰਿਹਾ ਸਿਆਸੀ ਸਫਰ , ਹਮੇਸ਼ਾ ਵਿਵਾਦਾਂ ਨਾਲ ਜੁੜੇ ਰਹੇ ਗੁਰੂ

ਚੰਡੀਗੜ੍ਹ: Navjot Singh Sidhu: 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਸੁਰਖੀਆਂ ‘ਚ ਹਨ। ਕ੍ਰਿਕਟ ਹੋਵੇ ਜਾਂ ਸਿਆਸਤ ਨਵਜੋਤ ਸਿੰਘ ਸਿੱਧੂ ਹਮੇਸ਼ਾ ਸੁਰਖੀਆਂ ‘ਚ ਰਹੇ ਹਨ। ਕ੍ਰਿਕਟ ਦੇ ਮੈਦਾਨ ਵਿੱਚ ਛੱਕਿਆਂ ਲਈ ਮਸ਼ਹੂਰ ਨਵਜੋਤ ਸਿੰਘ ਸਿੱਧੂ ਨੇ 2004 ਵਿੱਚ ਭਾਰਤੀ ਜਨਤਾ ਪਾਰਟੀ ਨਾਲ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਇਸ ਤੋਂ ਪਹਿਲਾਂ ਸਿੱਧੂ ਨੇ ਕਪਤਾਨ ਨਾਲ ਵਿਵਾਦ ਤੋਂ ਬਾਅਦ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। 2004 ਵਿੱਚ ਭਾਜਪਾ ਆਗੂ ਅਰੁਣ ਜੇਤਲੀ ਨੇ ਸਿੱਧੂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਸੀ। ਸਿੱਧੂ ਜੇਤਲੀ ਨੂੰ ਆਪਣਾ ਸਿਆਸੀ ਗੁਰੂ ਮੰਨਦੇ ਸਨ ਪਰ ਜਦੋਂ ਜੇਤਲੀ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਤਾਂ ਸਿੱਧੂ ਉਨ੍ਹਾਂ ਲਈ ਚੋਣ ਪ੍ਰਚਾਰ ਕਰਨ ਵੀ ਨਹੀਂ ਆਏ।

ਨਵਜੋਤ ਸਿੰਘ ਸਿੱਧੂ ਨੇ ਸਾਲ 2004 ਵਿੱਚ ਪਹਿਲੀ ਵਾਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਘੂਨੰਦਨ ਲਾਲ ਭਾਟੀਆ ਨੂੰ ਇਕ ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਸਿੱਧੂ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ

Today Now News

RELATED ARTICLES
- Advertisment -

POPULAR POSTS