ਜਲੰਧਰ : ਜਲੰਧਰ ਛਾਉਣੀ ਥਾਣਾ ਸਦਰ ਅਧੀਨ ਆਉਂਦੇ ਪਿੰਡ ਧੀਣਾ ‘ਚ ਬੀਤੀ ਰਾਤ ਆਏ ਮੀਂਹ ਝੱਖੜ ਹਨੇਰੀ ਕਾਰਨ ਵਾਪਰੇ ਹਾਦਸੇ ‘ਚ ਇਕ ਤਿੰਨ ਮੰਜ਼ਿਲਾ ਨਵੀਂ ਬਣ ਰਹੀ ਇਮਾਰਤ ਦੀ ਕੰਧ ਡਿਗਣ ਨਾਲ ਥੱਲੇ ਆਉਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ। ਬਾਪ ਤੇ ਬੇਟਾ ਗੰਭੀਰ ਜ਼ਖ਼ਮੀ ਹੋਏ ਹਨ। ਥਾਣਾ ਮੁਖੀ ਸਦਰ ਅਜਾਇਬ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਵੰਦਨਾ ਤੇ ਮਨਪ੍ਰੀਤ ਕੌਰ ਵਜੋਂ ਹੋਈ ਹੈ। ਇਸ ਹਾਦਸੇ ਦੌਰਾਨ ਰਾਜ ਕੁਮਾਰ ਅਤੇ ਉਸ ਦਾ ਪੁੱਤਰ ਮੋਹਿਤ ਗੰਭੀਰ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਪਿਮਸ ਅਤੇ ਐਸਜੀਐਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਧੀਣਾ ਵਿਖੇ ਬੀਤੇ ਦਿਨ ਹੀ ਤਿੰਨ ਮੰਜ਼ਲਾ ਬਣ ਰਹੀ ਨਵੀਂ ਇਮਾਰਤ ਦੀ ਕੰਧ ਬਣਾਈ ਗਈ ਸੀ ਤੇ ਨਾਲ ਵਾਲੇ ਘਰ ਦੀ ਛੱਤ ਤੇ ਇਹ ਸਾਰਾ ਪਰਿਵਾਰ ਸੁੱਤਾ ਪਿਆ ਸੀ ਰਾਤ ਇਕ ਵਜੇ ਦੇ ਕਰੀਬ ਨਵੀਂ ਬਣੀ ਇਮਾਰਤ ਦੀ ਤੀਸਰੀ ਮੰਜ਼ਿਲ ਵਾਲੀ ਕੰਧ ਸੁੱਤੇ ਪਏ ਪਰਿਵਾਰ ਦੇ ਤੇ ਡਿੱਗ ਗਈ। ਦੋਵੇਂ ਔਰਤਾਂ ਦੀ ਮੌਕੇ ਤੇ ਮੌਤ ਹੋ ਗਈ। ਗੰਭੀਰ ਜ਼ਖ਼ਮੀ ਹੋਏ ਰਾਜ ਕੁਮਾਰ ਅਤੇ ਮੋਹਿਤ ਨੂੰ ਹਸਪਤਾਲ ਲਿਜਾਇਆ ਗਿਆ ਹੈ। ਥਾਣਾ ਮੁਖੀ ਅਜਾਇਬ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।





