ਚੰਡੀਗੜ੍ਹ :- ਪੰਜਾਬ ਦੇ ਸਿੱਖਿਆ ਅਤੇ ਖੇਡਾਂ ਬਾਰੇ ਮੰਤਰੀ ਮੀਤ ਹੇਅਰ ਨੇ ਅੱਜ ਭਾਰਤ ਦੇ ਹਾਕੀ ਦੇ ਮਰਹੂਮ ਚੋਟੀ ਦੇ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਬਰਸੀ ਦੇ ਮੌਕੇ ਪੁੱਜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ । ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਜੀ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਇਆ।ਹਾਕੀ ਖੇਡ ਨੂੰ ਉਨ੍ਹਾਂ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਉਨ੍ਹਾਂ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਜੀ ਨਾਲ ਜੁੜੀਆਂ ਅਨਮੋਲ ਯਾਦਾਂ ਸਾਂਝੀਆਂ ਕੀਤੀਆਂ।ਇਸ ਮੌਕੇ ਪਰਿਵਾਰ ਵੱਲੋਂ ਉਨ੍ਹਾਂ ਦੀ ਜੀਵਨੀ “ਗੋਲਡਨ ਗੋਲ” ਦਿੱਤੀ ਗਈ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੱਚਮੁੱਚ ਉਹ ਜਿੰਨੇ ਵੱਡੇ ਖਿਡਾਰੀ ਉਨੇ ਹੀ ਮਹਾਨ ਇਨਸਾਨ ਸਨ,ਉਨ੍ਹਾਂ ਕਿਹਾ ਕਿ ਮੈਂ ਦੱਸਣਾ ਚਾਹਾਂਗਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਮੁਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦਾ ਫੈਸਲਾ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੀ ਜੀਵਨੀ ਨੂੰ ਸਕੂਲੀ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੈਂ ਭਾਰਤ ਸਰਕਾਰ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਇਸ ਮਹਾਨ ਖਿਡਾਰੀ ਨੂੰ ਦੇਸ਼ ਦੇ ਸਰਵੋਤਮ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਆ ਜਾਵੇ






