17.4 C
Chandigarh

TODAY NOW NEWS

Friday, March 20, 2026
HomeBREAKING NEWSਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ...

ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਐੱਸ.ਏ.ਐੱਸ. ਨਗਰ 27 ਮਈ ( )

ਮਾਨਯੋਗ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਡਾ. ਮਨਿੰਦਰ ਸਿੰਘ ਸਰਕਾਰੀਆ ਦੀ ਦੇਖ-ਰੇਖ ਹੇਠ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਸਾਂਝੇ ਤੌਰ ‘ਤੇ ਦੱਸਿਆ ਕਿ ਅੱਜ ਦੀ ਇਸ ਵਰਕਸ਼ਾਪ ਨੂੰ ਸਫ਼ਲ ਬਣਾਉਣ ਲਈ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਪ੍ਰੀ-ਪ੍ਰਾਇਮਰੀ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਪੰਜਾਬ ਸੂਬਾਈ, ਜ਼ਿਲ੍ਹਾ, ਬਲਾਕ, ਕਲੱਸਟਰ ਅਤੇ ਸਕੂਲ ਪੱਧਰ ਦੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਦੁਆਰਾ ਵਟਸਐਪ, ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਮਾਧਿਅਮਾਂ ਰਾਹੀਂ ਵਿਸ਼ੇਸ਼ ਰੂਪ ਵਿੱਚ ਸੱਦਾ ਪੱਤਰ ਭੇਜਿਆ ਗਿਆ ਸੀ, ਜਿਸ ਦੇ ਨਤੀਜੇ ਵਜੋਂ ਅੱਜ ਦੀ ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਲੱਗਭਗ 2 ਲੱਖ ਦੇ ਕਰੀਬ ਮਾਵਾਂ ਨੇ ਸ਼ਮੂਲੀਅਤ ਕੀਤੀ । ਵਰਕਸ਼ਾਪ ਵਿੱਚ ਮਾਵਾਂ ਨੂੰ ਵਿਦਿਆਰਥੀਆਂ ਦੀ ਸਕੂਲੀ ਸਿੱਖਿਆ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਯੋਗਦਾਨ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੇ ਨਾਲ-ਨਾਲ ਸਮਾਜਿਕ, ਮਾਨਸਿਕ, ਬੌਧਿਕ, ਸਰੀਰਕ, ਵਿਦਿਅਕ, ਨੈਤਿਕ, ਅਧਿਆਤਮਿਕ ਅਤੇ ਸਰਵਪੱਖੀ ਵਿਕਾਸ ਵਿੱਚ ਮਾਵਾਂ ਦੀ ਭੂਮਿਕਾ ਅਤੇ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੀ ਇਸ ਵਰਕਸ਼ਾਪ ਨੇ ਵੱਡੀ ਭੂਮਿਕਾ ਨਿਭਾਈ ਹੈ। ਸੁੰਦਰ ਅਤੇ ਪੂਰਨ ਵਿਅਵਸਥਿਤ ਤਰੀਕੇ ਨਾਲ ਸਜਾਏ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਇਸ ਇੱਕ ਰੋਜ਼ਾ ਵਰਕਸ਼ਾਪ ‘ਚ ਪੁੱਜਣ ‘ਤੇ ਜਿੱਥੇ ਸਾਰੀਆਂ ਮਾਵਾਂ ਦਾ ਨਿਵੇਕਲੇ ਢੰਗ ਨਾਲ ਸਵਾਗਤ ਕੀਤਾ ਗਿਆ, ਉੱਥੇ ਹੀ ਸਾਰਿਆਂ ਲਈ ਸਕੂਲ ‘ਚ ਹਾਜ਼ਰੀ ਰਜਿਸਟਰ ਵੀ ਲਗਾਇਆ ਗਿਆ ਸੀ, ਤਾਂ ਜੋ ਮਾਵਾਂ ਬੱਚਿਆਂ ਨੂੰ ਰੋਜ਼ਾਨਾ ਸਕੂਲ ‘ਚ ਭੇਜਣ ਅਤੇ ਸਕੂਲ ਵਿੱਚ ਉਹਨਾਂ ਦੀ ਰੋਜ਼ਾਨਾ ਮੌਜੂਦਗੀ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਮਾਵਾਂ ਨਾਲ ਸਾਂਝੀ ਕੀਤੀ ਗਈ। ਵਰਕਸ਼ਾਪ-ਕਮ-ਮੀਟਿੰਗ ਵਿੱਚ ਮਾਵਾਂ ਨੂੰ ਹੱਥੀਂ ਤਿਆਰ ਸਹਾਇਕ ਸਕੂਲ ਸਮੱਗਰੀ ਸਬੰਧੀ ਸਿਖਲਾਈ ਵੀ ਦਿੱਤੀ ਗਈ। ਵਰਕਸ਼ਾਪ ਦੌਰਾਨ ਬਾਲ ਮਨੋਵਿਗਿਆਨ ਅਧਾਰਤ ਸਹਾਇਕ ਸਿੱਖਿਆ ਸਮੱਗਰੀ ਦੀ ਮਹੱਤਤਾ ਅਤੇ ਘਰ ਅਤੇ ਸਕੂਲ ਦੇ ਫਾਲਤੂ ਸਮਾਨ ਦੀ ਉਚਿਤ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੱਜ ਦੀ ਵਰਕਸ਼ਾਪ ਵਿੱਚ ਮਾਵਾਂ ਨੂੰ ਬੁਝਾਰਤਾਂ ਬਣਾਉਣੀਆਂ ਅਤੇ ਹੱਲ ਕਰਨਾ, ਮਾਵਾਂ ਦੇ ਵਿਅਕਤੀਗਤ ਅਤੇ ਸਮੂਹਿਕ ਮੁਕਾਬਲੇ, ਸਮੂਹ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜੋ ਸਭਨਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਜਿੰਨ੍ਹਾਂ ਰਾਹੀਂ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਗਣਿਤ, ਪੰਜਾਬੀ, ਅੰਗਰੇਜ਼ੀ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਦਾ ਸੰਕਲਪ ਵੀ ਸਾਕਾਰ ਹੁੰਦਾ ਹੈ। ਇਸ ਮੌਕੇ ਵਿਦਿਆਰਥੀਆਂ ਦੀਆਂ ਮਾਵਾਂ ਵੱਲੋਂ ਬਣੇ ਮਾਸਕ ਅਤੇ ਘਰੇਲੂ ਵਸਤੂਆਂ ਅਤੇ ਦੂਸਰੀ ਉਪਯੋਗੀ ਸਮੱਗਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਸਾਰਿਆਂ ਨੇ ਬੜੀ ਦਿਲਚਸਪੀ ਅਤੇ ਉਤਸ਼ਾਹ ਨਾਲ ਭਾਗ ਲਿਆ, ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਜੇਤੂ ਸਥਾਨ ਹਾਸਿਲ ਕਰਨ ਵਾਲੀਆਂ ਮਾਵਾਂ ਨੂੰ ਸਕੂਲ ਪ੍ਰਬੰਧਕ ਕਮੇਟੀ, ਸਕੂਲ ਸਟਾਫ਼ ਅਤੇ ਸਿੱਖਿਆ ਅਧਿਕਾਰੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਆਉਣ ਵਾਲੇ ਸਮੇਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੀ ਤਿਆਰੀ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਵਿਦਿਆਰਥੀਆਂ ਲਈ ਆਈਡੀਆ ਕਾਰਡਾਂ ਰਾਹੀਂ ਆਪਣੇ ਆਪ ਨੂੰ ਕਿਵੇਂ ਰਚਨਾਤਮਕ ਅਤੇ ਸਰਗਰਮ ਰੱਖਿਆ ਜਾਵੇ ਸਬੰਧੀ ਵਿਚਾਰ ਚਰਚਾ ਵੀ ਅੱਜ ਦੀ ਵਰਕਸ਼ਾਪ ਦਾ ਮੁੱਖ ਉਦੇਸ਼ ਸੀ। ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਹਰਪਾਲ ਸਿੰਘ ਬਾਜਕ ਨੇ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਨਿਰੰਤਰ ਮੁਲਾਂਕਣ ਅਤੇ ਸਿੱਖਿਆ ਵਿੱਚ ਰੁਚੀ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਨਾਲ ਗਤੀਵਿਧੀ ਆਧਾਰਿਤ ਅਧਿਆਪਨ ਨੂੰ ਜੋੜਨ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਆਉਣ ਵਾਲੀਆਂ ਜੂਨ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿੱਚ ਵੀ ਵਿਦਿਆਰਥੀਆਂ ਨੂੰ ਆਪਣੀ ਨਿੱਜੀ ਸਿਹਤ ਦਾ ਖਿਆਲ ਰੱਖਣ ਅਤੇ ਪਾਠਕ੍ਰਮ ਨਾਲ ਜੋੜਨ ਦੇ ਨਾਲ-ਨਾਲ ਅਧਿਆਪਨ ਰਾਹੀਂ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਲਿਆਉਣ ਲਈ ਕਰਵਾਈ ਗਈ ਇਹ ਵਰਕਸ਼ਾਪ ਵਿਦਿਆਰਥੀਆਂ ਦੇ ਵਿਕਾਸ ਵਿੱਚ ਨਿਰਣਾਇਕ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਅੱਜ ਦੀ ਵਰਕਸ਼ਾਪ ਨਾਲ ਸਬੰਧਤ ਵੀਡੀਓਜ਼, ਪੋਸਟਰ ਅਤੇ ਤਸਵੀਰਾਂ ਵੱਖ-ਵੱਖ ਸਕੂਲਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਦਿਨ ਭਰ ਸਾਂਝੀਆਂ ਕੀਤੀਆਂ ਗਈਆਂ, ਜੋ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਸਹਾਈ ਹੋ ਰਹੀਆਂ ਹਨ।

Today Now News

RELATED ARTICLES
- Advertisment -

POPULAR POSTS