17.1 C
Chandigarh

TODAY NOW NEWS

Friday, March 20, 2026
HomeBREAKING NEWSਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚੇ ਦਾ ਮਹਾਮੰਥਨ, ਟਿਕੈਤ ਵੀ ਹੋਣਗੇ ਸ਼ਾਮਲ

ਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚੇ ਦਾ ਮਹਾਮੰਥਨ, ਟਿਕੈਤ ਵੀ ਹੋਣਗੇ ਸ਼ਾਮਲ

ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੀ ਅੱਜ ਲੁਧਿਆਣਾ ਵਿਖੇ ਇੱਕ ਅਹਿਮ ਮੀਟਿੰਗ (important meeting of Samyukta Kisan Morcha) ਹੋਵੇਗੀ। ਇਹ ਮੀਟਿੰਗ ਲੁਧਿਆਣਾ ਦੇ ਗੁਰੂ ਤੇਗ਼ ਬਹਾਦਰ ਜੀ ਗੁਰਦੁਆਰਾ ਸਾਹਿਬ, ਰਾਜਗੁਰੂ ਨਗਰ, ਵੇਵ ਮਾਲ ਦੇ ਪਿਛਲੇ ਪਾਸੇ ਹੋਵੇਗੀ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦਿੱਤੀ ਹੈ। ਸ਼ਾਮ ਨੂੰ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ: ਦੱਸ ਦਈਏ ਕਿ ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮੀਟਿੰਗ ਕਰਨ ਉਪਰੰਤ ਕਿਸਾਨ ਆਗੂਆਂ ਵੱਲੋਂ ਸ਼ਾਮ ਨੂੰ 4 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਤੇ ਅੱਗੇ ਦੀ ਰਣਨੀਤੀ ਬਾਰੇ ਦੱਸਿਆ ਜਾਵੇਗਾ।ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੀਟਿੰਗ ਵਿੱਚ ਹੋਣਗੇ ਸ਼ਾਮਲ: ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ 23 ਕਿਸਾਨ ਜੱਥੇਬੰਦੀਆ ਸਮੇਤ ਭਾਰਤੀ ਕਿਸਾਨ ਯੂਨੀਅਨ ਦੇ ਕੋਮੀ ਜਨਰਲ ਸਕੱਤਰ ਰਾਕੇਸ਼ ਟਿਕੈਤ ਤੇ ਕੋਮੀ ਕਮੇਟੀ ਦੇ 7 ਮੈਂਬਰ ਸ਼ਾਮਿਲ ਹੋਣਗੇ।ਦੱਸ ਦਈਏ ਕਿ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਪੇਚਾਂ ਫਸਿਆ ਹੋਇਆ ਹੈ, ਜਿਹਨਾਂ ਸਬੰਧੀ ਇਸ ਮੀਟਿੰਗ ਵਿੱਚ ਵਿਚਾਰ ਵਟਾਦਰਾਂ ਕੀਤਾ ਜਾਵੇਗਾ ਤੇ ਅੱਗੇ ਦੀ ਰਣਨੀਤੀ ਘੜੀ ਜਾਵੇਗੀ। ਕਿਸਾਨਾਂ ਦੀ ਝੋਨੇ ਦੀ ਸਿੱਧੀ ਬਿਜਲੀ, ਮੋਟਰਾਂ ਦੀ ਬਿਜਲੀ ਤੇ ਕਈ ਹੋਰ ਮੰਗਾਂ ਸਬੰਧੀ ਸਰਕਾਰ ਨਾਲ ਪੇਚਾਂ ਫਸਿਆ ਹੋਇਆ ਹੈ।

Today Now News

RELATED ARTICLES
- Advertisment -

POPULAR POSTS