17.4 C
Chandigarh

TODAY NOW NEWS

Friday, March 20, 2026
HomeBREAKING NEWSਰਾਹੁਲ ਗਾਂਧੀ ਅੱਜ ਪਹੁੰਚਣਗੇ ਪਿੰਡ ਮੂਸਾ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ...

ਰਾਹੁਲ ਗਾਂਧੀ ਅੱਜ ਪਹੁੰਚਣਗੇ ਪਿੰਡ ਮੂਸਾ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ

ਮਾਨਸਾ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ (Rahul Gandhi) ਮੰਗਲਵਾਰ ਨੂੰ ਮਾਨਸਾ ਦੇ ਪਿੰਡ ਮੂਸਾ ਪਹੁੰਚਣਗੇ। ਇਸ ਦੌਰਾਨ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਪਰਿਵਾਰ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਆਸਤਦਾਨਾਂ ਦਾ ਆਉਣਾ ਜਾਰੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਵਿਧਾਨ ਸਭਾ ਚੋਣਾਂ ਵਿਚ ਮਾਨਸਾ ਸੀਟ ਤੋਂ ਚੋਣ ਲੜੀ ਸੀ ਅਤੇ ਉਸ ਸਮੇਂ ਕਾਂਗਰਸ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪ੍ਰਚਾਰ ਲਈ ਪਹੁੰਚੇ ਸਨ। ਉਨ੍ਹਾਂ ਇਕ ਬਹੁਤ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਸੀ। ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਸਿੰਗਲਾ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Today Now News

RELATED ARTICLES
- Advertisment -

POPULAR POSTS