ਚੰਡੀਗਡ਼੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਦੇਰ ਰਾਤ ਕਰੀਬ 10 ਵਜੇ ਪੀਜੀਆਈ ਦੇ ਐਡਵਾਂਸ ਕਾਰਡੀਅਕ ਸੈਂਟਰ ’ਚ ਦਾਖ਼ਲ ਕਰਵਾਇਆ ਗਿਆ। ਪੀਜੀਆਈ ਦੇ ਕਾਰਡੀਓਲੋਜੀ ਡਿਪਾਰਟਮੈਂਟ ਦੇ ਮੁਖੀ ਪ੍ਰੋ. ਯਸ਼ਪਾਲ ਸ਼ਰਮਾ ਦੀ ਅਗਵਾਈ ’ਚ ਡਾਕਟਰਾਂ ਦੀ ਟੀਮ ਬਾਦਲ ਦਾ ਇਲਾਜ ਕਰ ਰਹੀ ਹੈ। ਡਾਕਟਰਾਂ ਮੁਤਾਬਕ, ਦੇਰ ਸ਼ਾਮ ਛਾਤੀ ’ਚ ਦਰਦ ਹੋਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਜਾਂਚ ਲਈ ਲਿਆਂਦਾ ਗਿਆ। ਇਸ ਦੌਰਾਨ ਡਾਕਟਰਾਂ ਨੇ ਉਨ੍ਹਾਂ ਦੇ ਦਿਲ ਦੀ ਈਸੀਜੀ ਕਰ ਕੇ ਉਨ੍ਹਾਂ ਨੂੰ ਦਾਖ਼ਲ ਕਰ ਲਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮੌਜੂਦ ਸਨ।





