ਚੰਡੀਗੜ੍ਹ, 8 ਜੂਨ – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਵਿਧਾਇਕ ਗਨੀਵ ਕੌਰ ਵਲੋਂ ਰਾਜ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਵਾਰਤਾ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਹਰਪ੍ਰੀਤ ਸਿੰਘ ਸਿੱਧੂ ਤੋਂ ਜਾਨ ਦਾ ਖ਼ਤਰਾ ਹੈ। ਹਰਪ੍ਰੀਤ ਸਿੱਧੂ ਕੋਲ ਏ.ਡੀ.ਜੀ.ਪੀ ਜੇਲ੍ਹਾਂ ਦਾ ਚਾਰਜ ਹਨ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੱਧੂ ਤੋਂ ਜੇਲ੍ਹਾਂ ਦਾ ਚਾਰਜ ਵਾਪਸ ਲਿਆ ਜਾਵੇ, ਜਿਸ ਲਈ ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ।





