17.4 C
Chandigarh

TODAY NOW NEWS

Friday, March 20, 2026
HomeBREAKING NEWSਫਰੀਦਕੋਟ 'ਚ ਇਕ ਵਾਰ ਫ਼ਿਰ ਲਿਖੇ ਮਿਲੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਇਕ...

ਫਰੀਦਕੋਟ ‘ਚ ਇਕ ਵਾਰ ਫ਼ਿਰ ਲਿਖੇ ਮਿਲੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਇਕ ਮਹੀਨੇ ‘ਚ ਦੂਸਰੀ ਘਟਨਾ

ਫਰੀਦਕੋਟ, 11 ਜੂਨ ਇਕ ਮਹੀਨੇ ਬਾਅਦ ਫ਼ਿਰ ਦੂਸਰੀ ਵਾਰ ਫ਼ਰੀਦਕੋਟ ‘ਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਅੱਜ ਸਵੇਰੇ ਸਰਕਾਰੀ ਕੋਠੀ ਦੀ ਕੰਧ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਹਾਲਾਂਕਿ ਪੁਲਿਸ ਨੂੰ ਸੂਚਨਾ ਮਿਲਦੇ ਹੀ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ, ਪਰ ਅਜਿਹੀ ਘਟਨਾ ਤੋਂ ਬਾਅਦ ਸ਼ਹਿਰ ‘ਚ ਡਰ ਦਾ ਮਾਹੌਲ ਜ਼ਰੂਰ ਬਣ ਗਿਆ ਹੈ। ਇਸ ਸੰਬੰਧੀ ਵਿਦੇਸ਼ ਰਹਿੰਦੇ ਗੁਰਪਤਵੰਤ ਸਿੰਘ ਪਨੂੰ ਵਲੋਂ ਵੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ। ਐੱਸ.ਐੱਸ.ਪੀ ਫ਼ਰੀਦਕੋਟ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਆਸਪਾਸ ਦੇ ਇਲਾਕਿਆਂ ਦੀ ਸੀ.ਸੀ.ਟੀ.ਵੀ. ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸੰਬੰਧੀ ਮਾਮਲਾ ਵੀ ਦਰਜ ਕੀਤਾ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS