ਚੰਡੀਗੜ੍ਹ: ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਦੇ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਪੀਐੱਮ ਮੋਦੀ ਨੇ ਕੀਤਾ ਟਵੀਟ: ਇਸ ਸਬੰਧੀ ਜਾਣਕਾਰੀ ਮਿਲਦੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਲਈ ਜਲਦ ਸਿਹਤ ਮੰਦ ਹੋਣ ਦੀ ਕਾਮਨਾ ਕੀਤੀ। ਪੀਐੱਮ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਚੱਗੇ ਸਿਹਤ ਅਤੇ ਤੁਰੰਤ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥੀਰ: ਪੀਐੱਮ ਮੋਦੀ ਦੇ ਇਸ ਟਵੀਟ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਚਿੰਤਾ ਅਤੇ ਪਰਵਾਹ ਦੇ ਲਈ ਧੰਨਵਾਦ ਬਾਦਲ ਸਾਬ੍ਹ ਨੂੰ ਕੱਲ੍ਹ ਰੋਜ਼ ਦੇ ਮੈਡੀਕਲ ਚੈੱਕਅਪ ਦੇ ਲਈ ਹਸਪਤਾਲ ਲਿਜਾਇਆ ਗਿਆ ਸੀ। ਵਾਹਿਗੁਰੂ ਦੀ ਕਿਰਪਾ ਦੇ ਨਾਲ ਉਹ ਠੀਕ ਹਨ। ਪਹਿਲਾਂ ਵੀ ਕਰਵਾਇਆ ਗਿਆ ਸੀ ਭਰਤੀ: ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। 94 ਸਾਲਾ ਬਾਦਲ ਨੂੰ ਸੋਮਵਾਰ ਦੇਰ ਸ਼ਾਮ ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਲਿਆਂਦਾ ਗਿਆ ਸੀ।ਪੰਜਾਬ ਵਾਰ ਰਹਿ ਚੁੱਕੇ ਨੇ ਮੁੱਖ ਮੰਤਰੀ: ਅਕਸਰ ਹੀ ਪੰਜਾਬ ਦੇ ਸਿਆਸੀ ਗਲਿਆਰਿਆਂ ਤੇ ਪਿੰਡਾਂ ਦੀਆਂ ਸੱਥਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਵੱਡੀ ਗਿਣਤੀ ਵਿੱਚ ਸੂਬੇ ਦੇ ਲੋਕ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦਾ ਤਜ਼ਰਬੇਕਾਰ ਖਿਡਾਰੀ ਮੰਨਦੇ ਹਨ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਦਹਾਕਿਆਂ ਤੋਂ ਉਹ ਪਾਰਟੀ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਕਾਫੀ ਉੱਭਰ ਕੇ ਵੀ ਸਾਹਮਣੇ ਆਇਆ।





