17.4 C
Chandigarh

TODAY NOW NEWS

Friday, March 20, 2026
HomeBREAKING NEWSਸੰਗਰੂਰ ਜ਼ਿਮਣੀ ਚੋਣ: ਮੂਸੇਵਾਲਾ ਦੇ ਨਾਂ ’ਤੇ ਚੋਣ ਲੜੇਗੀ ਕਾਂਗਰਸ ਪਾਰਟੀ, ਗੀਤ...

ਸੰਗਰੂਰ ਜ਼ਿਮਣੀ ਚੋਣ: ਮੂਸੇਵਾਲਾ ਦੇ ਨਾਂ ’ਤੇ ਚੋਣ ਲੜੇਗੀ ਕਾਂਗਰਸ ਪਾਰਟੀ, ਗੀਤ ਕੀਤਾ ਜਾਰੀ

ਚੰਡੀਗੜ੍ਹ: ਸੰਗਰੂਰ ਜ਼ਿਮਣੀ ਚੋਣਾਂ ਦੇ ਲਈ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ’ਚ ਤੇਜ਼ੀ ਲਿਆਈ ਹੋਈ ਹੈ। ਦੂਜੇ ਪਾਸੇ ਸੰਗਰੂਰ ਸੀਟ ਦੇ ਲਈ ਸਿਆਸਤ ਵੀ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਵੱਲੋਂ ਸੰਗਰੂਰ ਜ਼ਿਮਣੀ ਚੋਣ ਦੇ ਲਈ ਗੀਤ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਜ਼ਿਮਣੀ ਚੋਣ ਦੇ ਲਈ ਚੋਣ ਗੀਤ ਜਾਰੀ ਕੀਤਾ ਹੈ। ਇਸ ਗੀਤ ’ਚ ਪੰਜਾਬੀ ਸਿੱਧੂ ਮੂਸੇਵਾਲਾ ਦੇ ਮ੍ਰਿਤ ਸਰੀਰ ਅਤੇ ਸਮਾਧੀ ਦੀ ਤਸਵੀਰ ਵੀ ਦਿਖਾਈ ਗਈ ਹੈ ਜਿਸ ਤੋਂ ਸਾਫ ਪਤਾ ਚਲ ਰਿਹਾ ਹੈ। ਕਾਂਗਰਸ ਪਾਰਟੀ ਸਿੱਧੂ ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਣੀ ਚੋਣ ਲੜਣ ਦੀ ਤਿਆਰੀ ਕਰ ਰਹੀ ਹੈ। ਇਸ ਗੀਤ ਨੂੰ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਦਲਵੀਰ ਗੋਲਡੀ ਵੱਲੋਂ ਵੀ ਸਾਂਝਾ ਕੀਤਾ ਗਿਆ ਹੈ

Today Now News

RELATED ARTICLES
- Advertisment -

POPULAR POSTS