17.4 C
Chandigarh

TODAY NOW NEWS

Friday, March 20, 2026
HomeBREAKING NEWSEx CM ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ CM...

Ex CM ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ CM ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫੋਰਟਿਸ ਹਸਪਤਾਲ ‘ਚ ਭਰਤੀ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਉਨ੍ਹਾਂ ਦਾ ਹਾਲ-ਚਾਲ ਜਾਣਿਆਂ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਬਿਆਨ ਮੁਤਾਬਿਕ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਸੰਬੰਧੀ ਸ਼ਿਕਾਇਤਾਂ ਤੋਂ ਬਾਅਦ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਮੁਹਾਲੀ ਨੇ ਬਿਆਨ ਜਾਰੀ ਕੀਤਾ ਹੈ। ਹਸਪਤਾਲ ਦੇ ਬੁਲਾਰੇ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਕਈ ਮੰਦਭਾਗੀ ਗੱਲਾਂ ਕੀਤੀਆਂ ਗਈਆਂ ਹਨ। ਬਾਦਲ ਦੀ ਸਿਹਤ ਸਥਿਰ ਹੈ ਤੇ ਉਹਨਾਂ ਨੂੰ ਛੇਤੀ ਡਿਸਚਾਰਜ ਕਰ ਦਿੱਤਾ ਜਾਵੇਗਾ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਮੈਂ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।ਇਸ ਦੇ ਜਵਾਬ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਹਾਲ ਪੁੱਛਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ, ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਹਨ।ਦੱਸ ਦਈਏ ਕਿ ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ।

Today Now News

RELATED ARTICLES
- Advertisment -

POPULAR POSTS