ਸ੍ਰੀ ਅਨੰਦਪੁਰ ਸਾਹਿਬ, 13 ਜੂਨ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦੇਰ ਰਾਤ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸਮਸ਼ਾਨ ਘਾਟ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।






