17.1 C
Chandigarh

TODAY NOW NEWS

Friday, March 20, 2026
HomeBREAKING NEWSਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰਾਂ ਬਾਰੇ ਵੱਡਾ ਖੁਲਾਸਾ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰਾਂ ਬਾਰੇ ਵੱਡਾ ਖੁਲਾਸਾ

ਚੰਡੀਗੜ੍ਹ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਗਏ ਹਥਿਆਰਾਂ ਬਾਰੇ ਵੱਡਾ ਖੁਲਾਸਾ ਹੋਇਆ ਹੈ।

ਸੂਤਰਾਂ ਮੁਤਾਬਕ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਹੋਰ ਗ੍ਰਿਫਤਾਰ ਕੀਤੇ ਗਏ ਬਦਮਾਸ਼ਾਂ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹਥਿਆਰਾਂ ਨੂੰ ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਕਿਸੇ ਥਾਂ ਟੋਆ ਪੁੱਟ ਦੱਬ ਦਿੱਤਾ ਸੀ। 

ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਹਮਲਾਵਰਾਂ ਨੇ ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਕਿਸੇ ਥਾਂ ਟੋਆ ਪੁੱਟ ਕੇ ਆਧੁਨਿਕ ਹਥਿਆਰ ਮਿੱਟੀ ਵਿੱਚ ਦੱਬ ਦਿੱਤੇ ਸਨ, ਕਿਉਂਕਿ ਜੇਕਰ ਉਹ ਹਥਿਆਰਾਂ ਸਮੇਤ ਫ਼ਰਾਰ ਹੁੰਦੇ ਤਾਂ ਉਨ੍ਹਾਂ ਦੇ ਫੜੇ ਜਾਣ ਦਾ ਡਰ ਸੀ। ਪੁਲਿਸ ਹੁਣ ਇਹ ਹਥਿਆਰ ਬਰਾਮਦ ਕਰਨ ਲਈ ਜੁੱਟ ਗਈ ਹੈ।

Today Now News

RELATED ARTICLES
- Advertisment -

POPULAR POSTS