ਚੰਡੀਗੜ੍ਹ,21 ਜੂਨ ਗੈਂਗਸਟਰਾਂ ਵੱਲੋਂ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਅਤੇ ਹੋਰ ਪ੍ਰਸ਼ੰਸਕਾਂ ਵੱਲੋਂ ਉਹਨਾਂ ਦੇ ਮਾਤਾ ਪਿਤਾ ਨੂੰ ਮਿਲਣ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਿਲਣ ਆਉਣ ਵਾਲਿਆਂ ਵਿੱਚ ਆਮ ਲੋਕਾਂ ਤੋਂ ਇਲਾਵਾ ਸਿਆਸੀ ਆਗੂ ਅਤੇ ਪੰਜਾਬੀ ਮਿਊਜ਼ਿਕ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਲੋਕ ਵੀ ਹਨ। ਇਸ ਵਿਚਾਲੇ ਸਿੱਧੂ ਮੂਸੇਵਾਲਾ ਦੇ ਅਧਿਕਾਰੀ ਇੰਸਟਾਗ੍ਰਾਮ ਅਕਾਊਂਟ ਤੋਂ ਇਹ ਅਪੀਲ ਕੀਤੀ ਗਈ ਹੈ ਕਿ “ਸਿੱਧੂ ਦੇ ਮਾਤਾ ਪਿਤਾ ਨੂੰ ਮਿਲਣ ਆਉਣ ਵਾਲੇ ਕਿਰਪਾ ਕਰਕੇ ਸਿਰਫ ਐਤਵਾਰ ਨੂੰ ਹੀ ਆਉਣ ਤਾਂ ਜੋ ਉਹਨਾਂ ਦੇ ਮਾਪਿਆਂ ਨੂੰ ਥੋੜ੍ਹਾ ਸਮਾਂ ਇਕੱਲਿਆਂ ਮਿਲ ਸਕੇ।




