17.1 C
Chandigarh

TODAY NOW NEWS

Friday, March 20, 2026
HomeBREAKING NEWSਦਿੱਲੀ 'ਚ 27 ਜੂਨ ਤੱਕ ਪਹੁੰਚੇਗਾ ਮਾਨਸੂਨ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਦਿੱਲੀ ‘ਚ 27 ਜੂਨ ਤੱਕ ਪਹੁੰਚੇਗਾ ਮਾਨਸੂਨ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਨਵੀਂ ਦਿੱਲੀ : Delhi-NCR Weather Report Today 22 June 2022: ਦਿੱਲੀ-ਐਨਸੀਆਰ ਵਿੱਚ ਮੀਂਹ ਦਾ ਅਸਰ ਅਜੇ ਵੀ ਬਰਕਰਾਰ ਹੈ ਅਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਆਸਮਾਨ ‘ਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਗਰਮੀ ਤੋਂ ਰਾਹਤ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਬੁੱਧਵਾਰ ਨੂੰ ਅਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲ ਰਹਿਣਗੇ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਨਾਲ ਹੀ ਮੱਧਮ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਮੁਤਾਬਕ 25 ਜੂਨ ਤੱਕ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਇਸ ਦੌਰਾਨ ਮਾਨਸੂਨ ਦੇ 27 ਜੂਨ ਤੱਕ ਦਸਤਕ ਦੇਣ ਦੀ ਸੰਭਾਵਨਾ ਹੈ। ਅਜਿਹੇ ‘ਚ ਜੂਨ ਦੇ ਅੰਤ ਤੱਕ ਚੰਗੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਗਰਮੀ ਦਾ ਪ੍ਰਕੋਪ ਵਧਣ ਦੀ ਸੰਭਾਵਨਾ ਘੱਟ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਸਮਾਨ ਵਿੱਚ ਹਲਕੇ ਬੱਦਲ ਸਨ ਅਤੇ ਦਿੱਲੀ ਦੇ ਅਧਿਕਾਰਤ ਮਾਨਕ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਵਿੱਚ 0.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਘੱਟ ਹੈ।

ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ‘ਚ ਬੁੱਧਵਾਰ ਨੂੰ ਕਿਵੇਂ ਰਹੇਗਾ ਮੌਸਮ ?

ਦਿੱਲੀ ‘ਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਘੱਟ 24.9 ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4 ਘੱਟ 34.5 ਡਿਗਰੀ ਸੈਲਸੀਅਸ ਦਰਜ ਹੋਇਆ।

ਹਵਾ ਵਿੱਚ ਨਮੀ ਦਾ ਪੱਧਰ 55 ਤੋਂ 71 ਫੀਸਦੀ ਤੱਕ ਰਿਹਾ।

ਦਿੱਲੀ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ।

ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.9 ਅਤੇ ਘੱਟੋ-ਘੱਟ ਤਾਪਮਾਨ 34.6 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ।

ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ‘ਦਰਮਿਆਨੀ’ ਸ਼੍ਰੇਣੀ ਵਿੱਚ ਹੈ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਬੁੱਧਵਾਰ ਸਵੇਰੇ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ‘ਦਰਮਿਆਨੀ’ ਸ਼੍ਰੇਣੀ ਵਿੱਚ 108 ਦਰਜ ਹੋਇਆ ਹੈ। ਇਸ ਦੇ ਨਾਲ ਹੀ ਨੋਇਡਾ ਵਿੱਚ 121, ਜਦੋਂ ਕਿ ਗੁਰੂਗ੍ਰਾਮ ਵਿੱਚ 136 ਦਰਜ ਹੋਇਆ ਹੈ।

AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ ‘ਚੰਗਾ’, 51 ਅਤੇ 100 ਦੇ ਵਿਚਕਾਰ ‘ਤਸੱਲੀਬਖਸ਼’, 101 ਅਤੇ 200 ਦੇ ਵਿਚਕਾਰ ‘ਮੱਧਮ ‘, 201 ਅਤੇ 300 ਦੇ ਵਿਚਕਾਰ ‘ਖ਼ਰਾਬ ‘, 301 ਅਤੇ 400 ਵਿਚਕਾਰ ‘ਬਹੁਤ ਖ਼ਰਾਬ ‘ ਅਤੇ 401 ਅਤੇ 500
ਦੇ ਵਿਚਕਾਰ ‘ਗੰਭੀਰ’ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ।

Today Now News

RELATED ARTICLES
- Advertisment -

POPULAR POSTS