ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ SYL ਰਿਲੀਜ਼ ਹੋ ਗਿਆ ਹੈ। ਇਹ ਗੀਤ ਪੰਜਾਬ-ਹਰਿਆਣਾ ਦੇ ਵਿਵਾਦਤ SYL ਮੁੱਦੇ ‘ਤੇ ਗਾਇਆ ਗਿਆ ਹੈ। ਬੀਤੀ ਰਾਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਹੋਈ ਸੀ। ਜਿਸ ‘ਚ ਗੀਤ ਨੂੰ ਰਿਲੀਜ਼ ਕਰਨ ਦੀ ਗੱਲ ਕਹੀ ਗਈ ਸੀ। ਗੀਤ ਰਿਲੀਜ਼ ਹੁੰਦੇ ਹੀ ਇਸਨੂੰ 5 ਲੱਖ ਦੇ ਕਰੀਬ ਲੋਕਾਂ ਨੇ ਸੁਣ ਲਿਆ।
ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਪਰ ਉਸ ਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੰਦੇ ਹਨ। ਸਿੱਧੂ ਮੂਸੇਵਾਲਾ ਨੇ ਇਸ ਗੀਤ ‘ਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਦੀਆਂ ਖਾਸ ਗੱਲਾਂ SYL ਅਤੇ ਪੰਜਾਬ ਦੇ ਮੁੱਦਿਆਂ ਦੇ ਆਲੇ ਦੁਆਲੇ ਘੁੰਮਦੀਆਂ ਹਨ।ਇਸ ਗੀਤ ‘ਚ ਬੰਦੀ ਸਿੰਘ, ਹਰਿਆਣਾ, ਹਿਮਾਚਲ ਪੰਜਾਬ ਤੋਂ ਵੱਖ ਕਰਨ ਅਤੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਕੀਤੀ ਗਈ ਹੈ।ਇਸ ‘ਚ ਆਮ ਆਦਮੀ ਪਾਰਟੀ, SYL ‘ਤੇ ਆਪ ਦੇ ਰਾਜ ਸਭਾ ਮੈਂਬਰ ਦਾ ਬਿਆਨ, ਬਲਵਿੰਦਰ ਸਿੰਘ ਜਟਾਣਾ, ਪੰਜਾਬ ਦੇ ਇੱਕ ਗਾਇਕ ਦੀ ਗੱਲ ਵੀ ਕੀਤੀ ਗਈ ਹੈ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ SYL ਨੂੰ ਲੈ ਕੇ ਗਾਏ ਗੀਤ ਦੀਆਂ ਲੀਕ ਲਾਇਨਾਂ ਸੋਸ਼ਲ ਮੀਡੀਆ ਅਤੇ ਹੋਰ ਥਾਂ ਨਾ ਚਲਾਈਆਂ ਜਾਣ।ਇਸ ਗੀਤ ਵਿੱਚ ਬਲਵਿੰਦਰ ਸਿੰਘ ਜਟਾਣਾ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅੰਤਿਮ ਅਰਦਾਸ ਰੱਖੀ ਗਈ ਸੀ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।
ਪਿਤਾ ਨੇ ਕਿਹਾ ਸੀ ਕਿ ਉਹ ਆਪਣੇ ਬੇਟੇ ਨੂੰ ਅਗਲੇ 5-7 ਸਾਲਾਂ ਤੱਕ ਗੀਤਾਂ ਰਾਹੀਂ ਤੁਹਾਡੇ ਸਾਰਿਆਂ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕਰਦਾ ਹੈ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ ‘ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਪਾਈਪਲਾਈਨ ਵਿੱਚ ਆਉਣ ਵਾਲੇ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਦਾ ਇੱਕ ਹੋਰ ਗੀਤ ਕਾਫੀ ਮਸ਼ਹੂਰ ਹੋ ਗਿਆ ਸੀ, ਜਿਸ ਦੇ ਰਿਲੀਜ਼ ਹੋਣ ਤੋਂ ਕੁਝ ਹਫਤੇ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਹ ਗੀਤ ਸੀ, “ਓਏ ਚੌਬਰ ਦੇ ਚਹਿਰੇ ਉੱਤੇ ਨੂਰ ਦੱਸਦਾ ਨੀ, ਏਹਦਾ ਉੱਠੂਗਾ ਜਵਾਨੀ ‘ਚ ਜਾਣਜਾ ਮਿੱਠੀਏ”।



