17.1 C
Chandigarh

TODAY NOW NEWS

Thursday, March 19, 2026
HomeBREAKING NEWSਗੁਲਜ਼ਾਰ ਗਰੁੱਪ ’ਚ ਯੋਗ ਦਿਵਸ ਨੂੰ ਸਮਰਪਿਤ ਕੈਂਪ ਦਾ ਆਯੋਜਨ

ਗੁਲਜ਼ਾਰ ਗਰੁੱਪ ’ਚ ਯੋਗ ਦਿਵਸ ਨੂੰ ਸਮਰਪਿਤ ਕੈਂਪ ਦਾ ਆਯੋਜਨ

ਖੰਨਾ, 23 ਜੂਨ (ਪਰਮਜੀਤ ਸਿੰਘ ਧੀਮਾਨ)- ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਯੋਗਾ ਅਤੇ ਮੈਡੀਟੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਅੱਜ ਦੀ ਭੱਜ ਦੌੜ ਅਤੇ ਤਣਾਓ ਭਰੀ ਜ਼ਿੰਦਗੀ ਵਿਚ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਵਾਲੇ ਯੋਗਾ ਕੈਂਪ ਦੀ ਅਗਵਾਈ ਮਸ਼ਹੂਰ ਯੋਗਾ ਕੋਚ ਦਲਜੀਤ ਸਿੰਘ ਨੇ ਕੀਤੀ। ਜਿਸ ਵਿਚ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਦਲਜੀਤ ਸਿੰਘ ਨੇ ਕਿਹਾ ਕਿ ਜੇਕਰ ਉਹ ਨਿਰੋਗ ਅਤੇ ਤੰਦਰੁਸਤੀ ਭਰੀ ਜ਼ਿੰਦਗੀ ਜਿਊਣਾ ਚਾਹੁੰਦੇ ਹਨ ਤਾਂ ਰੋਜ਼ਾਨਾ ਅੱਧਾ ਘੰਟਾ ਯੋਗਾ ਕਰਨ ਅਤੇ ਆਪਣਾ ਕੰਮ ਆਪਣੇ ਹੱਥੀ ਕਰਨ ਦੀ ਆਦਤ ਪਾਉਣ। ਯੋਗਾ ਦੇ ਹਰ ਆਸਣ ਦੀ ਆਪਣੀ ਵੱਖਰੀ ਹੋਂਦ ਹੈ, ਕੋਈ ਆਸਣ ਪਾਚਨ ਕਿਰਿਆ ਵਧਾਉਂਦਾ ਹੈ, ਕੋਈ ਸਰੀਰ ਦੇ ਖੂਨ ਤੇ ਬਹਾਓ ਨੂੰ ਠੀਕ ਕਰਦਾ ਹੈ ਅਤੇ ਕੋਈ ਸਾਡੇ ਲੀਵਰ ਅਤੇ ਦਿਲ ਲਈ ਚੰਗਾ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਭ ਨੂੰ ਯੋਗਾ ਸਹੀ ਤਰੀਕੇ ਨਾਲ ਸਿਖਲਾਈ ਲੈ ਕੇ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਗਲਤ ਤਰੀਕੇ ਨਾਲ ਕੀਤਾ ਯੋਗਾ ਫ਼ਾਇਦੇ ਦੀ ਥਾਂ ਨੁਕਸਾਨ ਪਹੁੰਚਾ ਸਕਦਾ ਹੈ। ਡਾਇਰੈਕਟਰ ਗੁਰਕੀਰਤ ਸਿੰਘ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਸ਼ੁਰੂਆਤ ਸਾਡੇ ਲਈ ਮਾਣ ਦੀ ਗੱਲ ਹੈ।

Today Now News

RELATED ARTICLES
- Advertisment -

POPULAR POSTS