ਚੰਡੀਗੜ੍ਹ, 27 ਜੂਨ – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਕਰਮਬੀਰ ਸਿੰਘ ਵਲੋਂ ਦਸੂਹਾ ਦੇ ਵੈਟਰਨਰੀ ਹਸਪਤਾਲਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਸੰਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਪਸ਼ੂ ਪਾਲਨ, ਮੱਛੀ ਪਾਲਨ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਲਕਾ ਦਸੂਹਾ ਦੇ ਪਸ਼ੂ ਹਸਪਤਾਲਾਂ ‘ਚ ਵੈਟਰਨਰੀ ਅਫ਼ਸਰਾਂ ਦੀਆਂ 20 ਅਸਾਮੀਆਂ ਮਨਜ਼ੂਰਸ਼ੁਦਾ ਹਨ।ਮੌਜੂਦਾ ਸਮੇਂ ਪਸ਼ੂ ਹਸਪਤਾਲਾਂ ‘ਚ 10 ਵੈਟਰਨਰੀ ਅਫ਼ਸਰ ਕੰਮ ਕਰ ਰਹੇ ਹਨ। ਵੈਟਰਨਰੀ ਅਫ਼ਸਰਾਂ ਦੀਆਂ ਖਾਲੀ ਅਸਾਮੀਆਂ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਨੇੜੇ ਪੈਂਦੀ ਪਸ਼ੂ ਸੰਸਥਾ ਦੇ ਵੈਟਰਨਰੀ ਅਫ਼ਸਰਾਂ ਨੂੰ ਵਾਧੂ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ। \







