ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਕਾਦਮਿਕ ਸਾਲ 2021-22 ਦਾ ਬਾਰ੍ਹਵੀ਼ਂ ਸ਼੍ਰੇਣੀ ਦਾ ਨਤੀਜਾ 27 ਜੂਨ 2022 ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਐਲਾਨ ਕੀਤਾ ਜਾਵੇਗਾ। ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਮਿਤੀ 28 ਜੂਨ 2022, ਮੰਗਲਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਅਧਿਕਾਰਤ ਵੈੱਬਸਾਈਟ pseb.ac.in ‘ਤੇ ਸਵੇਰੇ 10:00 ਵਜੇ ਤੋਂ ਬਾਅਦ ਵੇਖ ਸਕਦੇ ਹਨ।

ਜ਼ਿਕਰੋਯਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼ੇ੍ਰਣੀਆਂ ਦੀ ਮਾਰਚ 2022 ਟਰਮ-2 ਦੀ ਪ੍ਰੀਖਿਆ ’ਚ ਵੱਖ-ਵੱਖ ਕਾਰਨਾਂ ਕਰਕੇ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਦੀ ਮੁੜ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਪ੍ਰੈੱਸ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁੜ ਪ੍ਰੀਖਿਆ ਪਹਿਲੀ ਜੁਲਾਈ 2022 ਤੋਂ 13 ਜੁਲਾਈ 2022 ਤਕ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਜਾਵੇਗੀ।


