ਮੁਹਾਲੀ: ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਜੋ ਮਾਮਲੇ ਵਿੱਚ ਨਾਮਜ਼ਦ ਹਨ ਤਾਂ ਕਿ ਮਾਮਲੇ ਦੀ ਜਲਦ ਤੋਂ ਜਲਦ ਤੈਅ ਤੱਕ ਪਹੁੰਚਿਆ ਜਾ ਸਕੇ। ਇਸੇ ਦੇ ਚੱਲਦੇ ਪਿਛਲੇ ਕਈ ਦਿਨ੍ਹਾਂ ਮੂਸੇਵਾਲਾ ਮਾਮਲੇ ਦੇ ਮੁੱਖ ਮੁਲਜ਼ਮ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਕਈ ਦਿਨ੍ਹਾਂ ਤੋ ਰਿੜਕ ਰਹੀ ਹੈ।ਪੁਲਿਸ ਵੱਲੋਂ ਮਾਨਸਾ ਅਦਾਲਤ ਤੋਂ ਮੁਲਜ਼ਮ ਦਾ ਮੁੜ 5 ਦਿਨ ਦਾ ਰਿਮਾਂਡ ਲਿਆ ਗਿਆ ਸੀ ਜਿਸ ਤੋਂ ਬਾਅਦ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਪਰ ਅੱਜ ਮੁਲਜ਼ਮ ਦਾ ਰਿਮਾਂਡ ਖਤਮ ਹੋ ਰਿਹਾ ਹੈ ਜਿਸ ਕਰਕੇ ਉਸਨੂੰ ਅਦਾਲਤ ਵਿੱਚ ਲਿਆਂਦਾ ਜਾ ਰਿਹਾ ਹੈ।

ਪਿਛਲੇ 12 ਦਿਨਾਂ ਤੋਂ ਸੀ.ਆਈ.ਏ ਸਟਾਫ਼ ਖਰੜ ਦੇ ਪੁਲਿਸ ਰਿਮਾਂਡ ‘ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਹਾਲੀ ਦੇ ਖਰੜ ਤੋਂ ਮਾਨਸਾ ਅਦਾਲਤ ਵਿੱਚ ਲਿਆਂਦਾ ਜਾ ਰਿਹਾ ਹੈ। ਪੁਲਿਸ ਵੱਲੋਂ ਲਾਰੈਂਸ ਨੂੰ ਭਾਰੀ ਸੁਰੱਖਿਆ ਹੇਠ ਮਾਨਸਾ ਲਿਆਂਦਾ ਜਾ ਰਿਹਾ ਹੈ ਜਿੱਥੇ ਕਿ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਲਾਰੈਂਸ ਨੂੰ ਮਾਨਸਾ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਹਸਪਤਾਲ ਮੈਡੀਕਲ ਚੈਕਅੱਪ ਲਈ ਲਿਆਂਦਾ ਜਾਵੇਗਾ ਜਿਸ ਬਾਅਦ ਪੁਲਿਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।



