
ਪਟਿਆਲਾ, 30 ਜੂਨ (Raj Rani)-ਪਟਿਆਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਅੱਜ ਇੰਦਰ ਦੇਵਤਾ ਲੋਕਾਂ ਦੇ ਉੱਤੇ ਮਿਹਰਬਾਨ ਹੋਏ ਅਤੇ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲ ਗਈ, ਜੇਕਰ ਮੌਸਮ ਵਿਭਾਗ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵਲੋਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਆਉਣ ਦੀ ਸੰਭਾਵਨਾ ਜਤਾਈ ਗਈ ਸੀ, ਉੱਥੇ ਹੀ ਇਸ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਨਾਲ ਹੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੇ ਚਿਹਰਿਆਂ ਤੇ ਵੀ ਖ਼ੁਸ਼ੀ ਦਾ ਮਾਹੌਲ ਇਸ ਬਾਰਸ਼ ਦਾ ਕਾਰਨ ਹੋ ਸਕਦੇ।





